Jeremiah 16:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਯਹੂਦਾਹ ਦੇ ਲੋਕਾਂ ਨੂੰ ਉਨ੍ਹਾਂ ਦੇ ਮੰਦੇ ਕਾਰਿਆਂ ਦਾ ਸਿਲਾ ਦਿਆਂਗਾ-ਮੈਂ ਉਨ੍ਹਾਂ ਦੇ ਹਰ ਪਾਪ ਦੀ ਦੋ ਵਾਰ ਸਜ਼ਾ ਦਿਆਂਗਾ। ਅਜਿਹਾ ਮੈਂ ਇਸ ਲਈ ਕਰਾਂਗਾ ਕਿਉਂ ਕਿ ਉਨ੍ਹਾਂ ਨੇ ਮੇਰੇ ਦੇਸ਼ ਨੂੰ ‘ਨਾਪਾਕ’ ਕਰ ਦਿੱਤਾ ਹੈ। ਉਨ੍ਹਾਂ ਨੇ ਆਪਣੇ ਭਿਆਨਕ ਬੁੱਤਾਂ ਨਾਲ ਮੇਰੇ ਦੇਸ਼ ਨੂੰ ਨਾਪਾਕ ਬਣਾਇਆ ਹੈ। ਮੈਂ ਉਨ੍ਹਾਂ ਬੁੱਤਾਂ ਨੂੰ ਨਫ਼ਰਤ ਕਰਦਾ ਹਾਂ। ਪਰ ਉਨ੍ਹਾਂ ਨੇ ਮੇਰੇ ਦੇਸ਼ ਨੂੰ ਆਪਣੇ ਬੁੱਤਾਂ ਨਾਲ ਭਰ ਦਿੱਤਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਪਹਿਲਾਂ ਓਹਨਾਂ ਦੀ ਬਦੀ ਅਤੇ ਓਹਨਾਂ ਦੇ ਪਾਪ ਦਾ ਦੂਣਾ ਵੱਟਾ ਦਿਆਂਗਾ ਕਿਉਂ ਜੋ ਓਹਨਾਂ ਨੇ ਮੇਰੀ ਧਰਤੀ ਨੂੰ ਆਪਣੀਆਂ ਪਲੀਤੀਆਂ ਦੀਆਂ ਲੋਥਾਂ ਨਾਲ ਭਰਿਸ਼ਟ ਕੀਤਾ ਅਤੇ ਮੇਰੀ ਮਿਰਾਸ ਨੂੰ ਆਪਣੀਆਂ ਘਿਣਾਉਣੀਆਂ ਚੀਜ਼ਾਂ ਨਾਲ ਭਰ ਦਿੱਤਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਪਹਿਲਾਂ ਉਹਨਾਂ ਦੀ ਬਦੀ ਅਤੇ ਉਹਨਾਂ ਦੇ ਪਾਪ ਦਾ ਦੁੱਗਣਾ ਵੱਟਾ ਦਿਆਂਗਾ ਕਿਉਂ ਜੋ ਉਹਨਾਂ ਨੇ ਮੇਰੀ ਧਰਤੀ ਨੂੰ ਆਪਣੀਆਂ ਪਲੀਤੀਆਂ ਦੀਆਂ ਲੋਥਾਂ ਨਾਲ ਭਰਿਸ਼ਟ ਕੀਤਾ ਅਤੇ ਮੇਰੀ ਮਿਰਾਸ ਨੂੰ ਆਪਣੀਆਂ ਘਿਣਾਉਣੀਆਂ ਚੀਜ਼ਾਂ ਨਾਲ ਭਰ ਦਿੱਤਾ ਹੈ।