Jeremiah 17:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕ ਯਹੂਦਾਹ ਦੇ ਕਸਬਿਆਂ ਵਿੱਚੋਂ ਯਰੂਸ਼ਲਮ ਵਿੱਚ ਆਉਣਗੇ। ਲੋਕ ਆਲੇ-ਦੁਆਲੇ ਦੇ ਛੋਟੇ-ਛੋਟੇ ਪਿੰਡਾਂ ਵਿੱਚੋਂ ਯਰੂਸ਼ਲਮ ਵਿੱਚ ਆਉਣਗੇ। ਲੋਕ ਉਸ ਧਰਤੀ ਤੋਂ ਆਉਣਗੇ ਜਿੱਥੇ ਬਿਨਯਾਮੀਨ ਦਾ ਪਰਿਵਾਰ-ਸਮੂਹ ਰਹਿੰਦਾ ਹੈ ਅਤੇ ਪੱਛਮੀ ਪਹਾੜੀਆਂ ਦੀਆਂ ਵਾਦੀਆਂ ਤੋਂ ਅਤੇ ਪਹਾੜੀ ਪ੍ਰਦੇਸ਼ ਤੋਂ ਆਉਣਗੇ। ਅਤੇ ਲੋਕ ਨਿਜੀਵ ਤੋਂ ਆਉਣਗੇ। ਉਪਾਸਨਾ ਲਈ, ਉਹ ਸਾਰੇ ਲੋਕ ਹੋਮ ਦੀਆਂ ਭੇਟਾਂ, ਬਲੀਆਂ, ਅਨਾਜ ਦੀਆਂ ਭੇਟਾਂ, ਧੂਪ ਅਤੇ ਧੰਨਵਾਦ ਦੇ ਚੜ੍ਹਾਵੇ ਲਿਆਉਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੂਦਾਹ ਦੇ ਸ਼ਹਿਰਾਂ ਤੋਂ ਅਤੇ ਯਰੂਸ਼ਲਮ ਦੇ ਆਲੇ ਦੁਆਲੇ ਤੋਂ, ਬਿਨਯਾਮੀਨ ਦੇ ਦੇਸ ਤੋਂ, ਮਦਾਨ ਤੋਂ, ਪਹਾੜ ਤੋਂ ਅਤੇ ਦੱਖਣ ਤੋਂ, ਓਹ ਆਉਣਗੇ ਅਤੇ ਹੋਮ ਦੀਆਂ ਭੇਟਾਂ ਅਤੇ ਬਲੀਆਂ ਅਤੇ ਮੈਦੇ ਦੀਆਂ ਭੇਟਾਂ ਅਤੇ ਲੁਬਾਨ ਲੈ ਕੇ ਆਉਣਗੇ ਅਤੇ ਯਹੋਵਾਹ ਦੇ ਭਵਨ ਵਿੱਚ ਧੰਨਵਾਦ ਦੀਆਂ ਭੇਟਾਂ ਲਿਆਉਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਯਹੂਦਾਹ ਦੇ ਸ਼ਹਿਰ ਤੋਂ ਅਤੇ ਯਰੂਸ਼ਲਮ ਦੇ ਆਲੇ-ਦੁਆਲੇ ਤੋਂ, ਬਿਨਯਾਮੀਨ ਦੇ ਇਲਾਕੇ ਤੋਂ, ਮੈਦਾਨ ਤੋਂ, ਪਰਬਤ ਤੋਂ ਅਤੇ ਦੱਖਣ ਤੋਂ, ਉਹ ਆਉਣਗੇ ਅਤੇ ਹੋਮ ਦੀਆਂ ਭੇਟਾਂ ਅਤੇ ਬਲੀਆਂ ਅਤੇ ਮੈਦੇ ਦੀਆਂ ਭੇਟਾਂ ਅਤੇ ਲੁਬਾਨ ਲੈ ਕੇ ਆਉਣਗੇ ਅਤੇ ਯਹੋਵਾਹ ਦੇ ਭਵਨ ਵਿੱਚ ਧੰਨਵਾਦ ਦੀਆਂ ਭੇਟਾਂ ਲਿਆਉਣਗੇ