Jeremiah 19:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
‘ਯਰੂਸ਼ਲਮ ਦੇ ਘਰ ਇਸ ਥਾਂ ਤੋਂਫਬ ਜਿੰਨੇ ਹੀ “ਨਾਪਾਕ” ਹੋਣਗੇ। ਰਾਜਿਆਂ ਦੇ ਮਹੱਲ ਇਸ ਥਾਂ, ਤੋਂਫਬ ਵਾਂਗ ਬਰਬਾਦ ਹੋ ਜਾਣਗੇ। ਕਿਉਂ ਕਿ ਲੋਕਾਂ ਨੇ ਝੂਠੇ ਦੇਵਤਿਆਂ ਦੀ ਇਨ੍ਹਾਂ ਘਰਾਂ ਦੀਆਂ ਛੱਤਾਂ ਉੱਤੇ ਉਪਾਸਨਾ ਕੀਤੀ ਸੀ। ਉਨ੍ਹਾਂ ਨੇ ਤਾਰਿਆਂ ਦੀ ਉਪਾਸਨਾ ਕੀਤੀ ਸੀ ਅਤੇ ਉਨ੍ਹਾਂ ਦੀ ਇੱਜ਼ਤ ਲਈ ਬਲੀਆਂ ਚੜ੍ਹਾਈਆਂ ਸਨ। ਉਨ੍ਹਾਂ ਨੇ ਝੂਠੇ ਦੇਵਤਿਆਂ ਨੂੰ ਪੀਣ ਦੀਆਂ ਭੇਟਾਂ ਚੜ੍ਹਾਈਆਂ ਸਨ।’”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਰੂਸ਼ਲਮ ਦੇ ਘਰ ਅਤੇ ਯਹੂਦਾਹ ਦੇ ਪਾਤਸ਼ਾਹਾਂ ਦੇ ਮਹਿਲ ਜਿਹੜੇ ਭਰਿਸ਼ਟ ਕੀਤੇ ਗਏ ਤੋਫਥ ਦੇ ਅਸਥਾਨ ਵਰਗੇ ਹੋ ਜਾਣਗੇ ਅਰਥਾਤ ਸਾਰੇ ਘਰ ਜਿੱਥੇ ਓਹਨਾਂ ਨੇ ਅਕਾਸ਼ ਦੀ ਸਾਰੀ ਸੈਨਾ ਲਈ ਧੂਪ ਧੁਖਾਈ ਅਤੇ ਛੱਤਾਂ ਉੱਤੇ ਪੀਣ ਦੀਆਂ ਭੇਟਾਂ ਦੂਜੇ ਦਿਓਤਿਆਂ ਲਈ ਡੋਹਲੀਆਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਯਰੂਸ਼ਲਮ ਦੇ ਘਰ ਅਤੇ ਯਹੂਦਾਹ ਦੇ ਰਾਜਿਆਂ ਦੇ ਮਹਿਲ ਜਿਹੜੇ ਭਰਿਸ਼ਟ ਕੀਤੇ ਗਏ ਤੋਫਥ ਦੇ ਸਥਾਨ ਵਰਗੇ ਹੋ ਜਾਣਗੇ ਅਰਥਾਤ ਸਾਰੇ ਘਰ ਜਿੱਥੇ ਉਹਨਾਂ ਨੇ ਅਕਾਸ਼ ਦੀ ਸਾਰੀ ਸੈਨਾਂ ਲਈ ਧੂਪ ਧੁਖਾਈ ਅਤੇ ਛੱਤਾਂ ਉੱਤੇ ਪੀਣ ਦੀਆਂ ਭੇਟਾਂ ਦੂਜੇ ਦੇਵਤਿਆਂ ਉੱਤੇ ਡੋਲ੍ਹੀਆਂ।