Jeremiah 2:31 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਪੀੜੀ ਦੇ ਲੋਕੋ, ਯਹੋਵਾਹ ਦੇ ਸੰਦੇਸ਼ ਵੱਲ ਧਿਆਨ ਦੇਵੋ! “ਕੀ ਮੈਂ ਇਸਰਾਏਲ ਦੇ ਲੋਕਾਂ ਲਈ ਮਾਰੂਬਲ ਵਰਗਾ ਸਾਂ? ਕੀ ਮੈਂ ਉਨ੍ਹਾਂ ਲਈ ਕਿਸੇ ਹਨੇਰੀ ਅਤੇ ਖਤਰਨਾਕ ਧਰਤੀ ਵਰਗਾ ਸੀ? ਮੇਰੇ ਲੋਕ ਆਖਦੇ ਨੇ, ‘ਅਸੀਂ ਆਪਣੀ ਰਾਹ ਤੇ ਤੁਰਨ ਲਈ ਅਜ਼ਾਦ ਹਾਂ। ਅਸੀਂ ਤੁਹਾਡੇ ਵੱਲ ਨਹੀਂ ਪਰਤਾਂਗੇ, ਯਹੋਵਾਹ!’ ਉਨ੍ਹਾਂ ਨੇ ਇਹ ਗੱਲਾਂ ਕਿਉਂ ਆਖੀਆਂ?
Punjabi Bible 2016 - ਪਵਿੱਤਰ ਬਾਈਬਲ O.V.
ਓਏ ਤੁਸੀਂ ਜਿਹੜੇ ਏਸ ਪੀੜ੍ਹੀ ਦੇ ਹੋ, ਯਹੋਵਾਹ ਦੇ ਬਚਨ ਦਾ ਧਿਆਨ ਕਰੋ। ਕੀ ਮੈਂ ਇਸਾਰਏਲ ਲਈ ਉਜਾੜ, ਯਾ ਗੂੜ੍ਹੇ ਅਨ੍ਹੇਰ ਦੀ ਧਰਤੀ ਹੋਇਆ ਹਾਂ? ਤਦ ਮੇਰੀ ਪਰਜਾ ਕਿਉਂ ਆਖਦੀ ਹੈ, ਅਸੀਂ ਤਾਂ ਅਜ਼ਾਦ ਹਾਂ, ਅਸੀਂ ਫੇਰ ਤੇਰੇ ਕੋਲ ਨਾ ਆਵਾਂਗੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਓਏ ਤੁਸੀਂ ਜਿਹੜੇ ਇਸ ਪੀੜ੍ਹੀ ਦੇ ਹੋ, ਯਹੋਵਾਹ ਦੇ ਬਚਨ ਦਾ ਧਿਆਨ ਕਰੋ। ਕੀ ਮੈਂ ਇਸਰਾਏਲ ਲਈ ਉਜਾੜ, ਜਾਂ ਗੂੜ੍ਹੇ ਅਨ੍ਹੇਰ ਦੀ ਧਰਤੀ ਹੋਇਆ ਹਾਂ? ਤਦ ਮੇਰੀ ਪਰਜਾ ਕਿਉਂ ਆਖਦੀ ਹੈ, ਅਸੀਂ ਤਾਂ ਅਜ਼ਾਦ ਹਾਂ, ਅਸੀਂ ਫਿਰ ਤੇਰੇ ਕੋਲ ਨਾ ਆਵਾਂਗੇ?