Jeremiah 2:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਡੇ ਪੁਰਖਿਆਂ ਇਹ ਨਹੀਂ ਆਖਿਆ, ‘ਯਹੋਵਾਹ ਨੇ ਸਾਨੂੰ ਮਿਸਰ ਵਿੱਚੋਂ ਲਿਆਂਦਾ। ਯਹੋਵਾਹ ਨੇ ਮਾਰੂਬਲ ਅੰਦਰ ਸਾਡੀ ਅਗਵਾਈ ਕੀਤੀ। ਯਹੋਵਾਹ ਨੇ ਖੁਸ਼ਕ ਪਬਰੀਲੀ ਧਰਤੀ ਅੰਦਰ ਸਾਡੀ ਅਗਵਾਈ ਕੀਤੀ। ਯਹੋਵਾਹ ਨੇ ਹਨੇਰੀ ਅਤੇ ਖਤਰਨਾਕ ਧਰਤੀ ਵਿੱਚੋਂ ਸਾਡੀ ਅਗਵਾਈ ਕੀਤੀ। ਉੱਥੇ ਕੋਈ ਵੀ ਲੋਕ ਨਹੀਂ ਰਹਿੰਦੇ। ਲੋਕ ਉਸ ਧਰਤੀ ਵਿੱਚੋਂ ਸਫ਼ਰ ਵੀ ਨਹੀਂ ਕਰਦੇ। ਪਰ ਯਹੋਵਾਹ ਨੇ ਉਸ ਧਰਤੀ ਅੰਦਰ ਸਾਡੀ ਅਗਵਾਈ ਕੀਤੀ, ਇਸ ਲਈ ਹੁਣ ਯਹੋਵਾਹ ਕਿੱਥੋ ਹੈ?’”
Punjabi Bible 2016 - ਪਵਿੱਤਰ ਬਾਈਬਲ O.V.
ਓਹਨਾ ਨੇ ਨਾ ਆਖਿਆ, ਯਹੋਵਾਹ ਕਿੱਥੇ ਹੈ? ਜਿਹੜਾ ਸਾਨੂੰ ਮਿਸਰ ਦੇਸ ਵਿੱਚੋਂ ਉਤਾਹਾਂ ਲੈ ਆਇਆ, ਜਿਹ ਨੇ ਉਜਾੜ ਦੇ ਵਿੱਚੋਂ ਦੀ ਸਾਡੀ ਅਗਵਾਈ ਕੀਤੀ, ਬਲ ਅਤੇ ਟੋਇਆਂ ਦੀ ਧਰਤੀ ਦੇ ਵਿੱਚੋਂ ਦੀ, ਔੜ ਤੇ ਮੌਤ ਦੇ ਸਾਯੇ ਦੀ ਧਰਤੀ ਦੇ ਵਿੱਚੋਂ, ਉਹ ਧਰਤੀ ਜਿਹ ਦੇ ਵਿੱਚੋਂ ਦੀ ਕੋਈ ਨਹੀਂ ਲੰਘਦਾ, ਨਾ ਕੋਈ ਆਦਮੀ ਉੱਥੇ ਵੱਸਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਨੇ ਨਾ ਆਖਿਆ ਯਹੋਵਾਹ ਕਿੱਥੇ ਹੈ? ਜਿਹੜਾ ਸਾਨੂੰ ਮਿਸਰ ਦੇਸ ਵਿੱਚੋਂ ਉਤਾਹਾਂ ਲੈ ਆਇਆ, ਜਿਹਨੇ ਉਜਾੜ ਦੇ ਵਿੱਚੋਂ ਦੀ ਸਾਡੀ ਅਗਵਾਈ ਕੀਤੀ, ਥਲ ਅਤੇ ਟੋਇਆਂ ਦੀ ਧਰਤੀ ਵਿੱਚੋਂ ਦੀ, ਔੜ ਤੇ ਮੌਤ ਦੇ ਸਾਯੇ ਦੀ ਧਰਤੀ ਦੇ ਵਿੱਚੋਂ, ਉਹ ਧਰਤੀ ਜਿਹ ਦੇ ਵਿੱਚੋਂ ਦੀ ਕੋਈ ਨਹੀਂ ਲੰਘਦਾ, ਨਾ ਕੋਈ ਆਦਮੀ ਉੱਥੇ ਵੱਸਦਾ ਹੈ।