Jeremiah 20:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਯਹੋਵਾਹ ਮੇਰੇ ਅੰਗ-ਸੰਗ ਹੈ। ਯਹੋਵਾਹ ਮਜ਼ਬੂਤ ਸਿਪਾਹੀ ਵਰਗਾ ਹੈ। ਇਸ ਲਈ ਉਹ ਲੋਕ ਡਿੱਗ ਪੈਣਗੇ ਜਿਹੜੇ ਮੇਰਾ ਪਿੱਛਾ ਕਰ ਰਹੇ ਨੇ। ਉਹ ਲੋਕ ਮੈਨੂੰ ਹਰਾਉਣਗੇ ਨਹੀਂ। ਉਹ ਲੋਕ ਅਸਫ਼ਲ ਹੋ ਜਾਣਗੇ। ਉਹ ਲੋਕ ਨਿਰਾਸ਼ ਹੋਣਗੇ। ਉਹ ਲੋਕ ਸ਼ਰਮਸਾਰ ਹੋ ਜਾਣਗੇ। ਅਤੇ ਲੋਕ ਉਸ ਸ਼ਰਮਿੰਦਗੀ ਨੂੰ ਕਦੇ ਵੀ ਨਹੀਂ ਭੁੱਲਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਯਹੋਵਾਹ ਇੱਕ ਡਰਾਉਣੇ ਜੋਧੇ ਵਾਂਙੁ ਮੇਰੇ ਸੰਗ ਹੈ, ਏਸ ਲਈ ਮੇਰੇ ਸਤਾਉਣ ਵਾਲੇ ਠੋਕਰ ਖਾਣਗੇ, ਓਹ ਪਰਬਲ ਨਾ ਪੈ ਸੱਕਣਗੇ! ਓਹ ਬਹੁਤ ਲੱਜਿਆਵਾਨ ਹੋਣਗੇ, ਓਹ ਸਫਲ ਨਾ ਹੋਣਗੇ, ਓਹਨਾਂ ਦੀ ਸ਼ਰਮਿੰਦਗੀ ਸਦਾ ਦੀ ਹੋਵੇਗੀ, ਜੋ ਕਦੀ ਨਾ ਭੁੱਲੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਯਹੋਵਾਹ ਇੱਕ ਡਰਾਉਣੇ ਯੋਧੇ ਵਾਂਗੂੰ ਮੇਰੇ ਸੰਗ ਹੈ, ਇਸ ਲਈ ਮੇਰੇ ਸਤਾਉਣ ਵਾਲੇ ਠੋਕਰ ਖਾਣਗੇ, ਉਹ ਪਰਬਲ ਨਾ ਪੈ ਸਕਣਗੇ! ਉਹ ਬਹੁਤ ਲੱਜਿਆਵਾਨ ਹੋਣਗੇ, ਉਹ ਸਫ਼ਲ ਨਾ ਹੋਣਗੇ, ਉਹਨਾਂ ਦੀ ਸ਼ਰਮਿੰਦਗੀ ਸਦਾ ਦੀ ਹੋਵੇਗੀ, ਜੋ ਕਦੀ ਨਾ ਭੁੱਲੇਗੀ।