Jeremiah 20:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਰਬ-ਸ਼ਕਤੀਮਾਨ ਯਹੋਵਾਹ ਤੁਸੀਂ ਨੇਕ ਬੰਦਿਆਂ ਦਾ ਇਮਤਿਹਾਨ ਲੈਂਦੇ ਹੋ। ਤੁਸੀਂ ਬੰਦੇ ਦੇ ਮਨ ਅੰਦਰ ਧੁਰ ਵੇਖਦੇ ਹੋ। ਮੈਂ ਤੁਹਾਨੂੰ ਉਨ੍ਹਾਂ ਲੋਕਾਂ ਵਿਰੁੱਦ ਆਪਣੀਆਂ ਦਲੀਲਾਂ ਦੱਸ ਦਿੱਤੀਆਂ। ਇਸ ਲਈ ਮੈਨੂੰ ਦੇਖਣ ਦਿਓ ਕਿ ਤੁਸੀਂ ਉਨ੍ਹਾਂ ਨੂੰ ਸਜ਼ਾ ਦਿੰਦੇ ਹੋ, ਜਿਸਦੇ ਉਹ ਅਧਿਕਾਰੀ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਹੇ ਸੈਨਾਂ ਦੇ ਯਹੋਵਾਹ, ਜਿਹੜਾ ਧਰਮੀਆਂ ਨੂੰ ਪਰਖਦਾ ਹੈਂ, ਜਿਹੜਾ ਦਿਲ ਅਤੇ ਗੁਰਦਿਆਂ ਨੂੰ ਵੇਖਦਾ ਹੈਂ, ਜਿਹੜਾ ਬਦਲਾ ਤੂੰ ਓਹਨਾਂ ਕੋਲੋਂ ਲਵੇਂਗਾ ਉਹ ਮੈਨੂੰ ਵਿਖਾ, ਕਿਉਂ ਜੋ ਮੈਂ ਆਪਣਾ ਦਾਵਾ ਤੇਰੇ ਅੱਗੇ ਖੋਲ੍ਹ ਦਿੱਤਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਹੇ ਸੈਨਾਂ ਦੇ ਯਹੋਵਾਹ, ਜਿਹੜਾ ਧਰਮੀਆਂ ਨੂੰ ਪਰਖਦਾ ਹੈ, ਜਿਹੜਾ ਦਿਲ ਅਤੇ ਗੁਰਦਿਆਂ ਨੂੰ ਦੇਖਦਾ ਹੈ, ਜਿਹੜਾ ਬਦਲਾ ਤੂੰ ਉਹਨਾਂ ਕੋਲੋਂ ਲਵੇਂਗਾ ਉਹ ਮੈਨੂੰ ਵਿਖਾ, ਕਿਉਂ ਜੋ ਮੈਂ ਆਪਣਾ ਦਾਵਾ ਤੇਰੇ ਅੱਗੇ ਖੋਲ੍ਹ ਦਿੱਤਾ ਹੈ।