Jeremiah 20:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹੀ ਤੇਰਾ ਨਾਮ ਹੈ, ਕਿਉਂ ਕਿ ਯਹੋਵਾਹ ਆਖਦਾ ਹੈ, ‘ਮੈਂ ਛੇਤੀ ਤੈਨੂੰ ਤੇਰੇ ਆਪਣੇ ਲਈ ਆਤੰਕ ਬਣਾ ਦਿਆਂਗਾ। ਛੇਤੀ ਹੀ ਮੈਂ ਤੈਨੂੰ ਤੇਰੇ ਸਾਰੇ ਦੋਸਤਾਂ ਲਈ ਆਤੰਕ ਬਣਾ ਦਿਆਂਗਾ। ਤੂੰ ਦੁਸ਼ਮਣਾਂ ਨੂੰ ਆਪਣੇ ਦੋਸਤਾਂ ਨੂੰ ਤਲਵਾਰ ਨਾਲ ਮਾਰਦਿਆਂ ਦੇਖੇਂਗਾ। ਮੈਂ ਯਹੂਦਾਹ ਦੇ ਸਾਰੇ ਲੋਕਾਂ ਨੂੰ ਬਾਬਲ ਦੇ ਰਾਜੇ ਨੂੰ ਸੌਂਪ ਦਿਆਂਗਾ। ਉਹ ਯਹੂਦਾਹ ਦੇ ਲੋਕਾਂ ਨੂੰ ਦੂਰ ਬਾਬਲ ਦੇਸ਼ ਵਿੱਚ ਲੈ ਜਾਵੇਗਾ। ਅਤੇ ਉਸਦੀ ਫ਼ੌਜ ਯਹੂਦਾਹ ਦੇ ਲੋਕਾਂ ਨੂੰ ਆਪਣੀਆਂ ਤਲਵਾਰਾਂ ਨਾਲ ਮਾਰ ਦੇਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਤਾਂ ਐਉਂ ਫ਼ਰਮਾਉਂਦਾ ਹੈ, ਵੇਖ, ਮੈਂ ਤੈਨੂੰ ਤੇਰੇ ਲਈ ਅਤੇ ਤੇਰੇ ਸਾਰੇ ਪ੍ਰੇਮੀਆਂ ਲਈ ਭੈ ਦਾ ਕਾਰਨ ਬਣਾਵਾਂਗਾ। ਓਹ ਆਪਣੇ ਵੈਰੀਆਂ ਦੀ ਤਲਵਾਰ ਨਾਲ ਡਿੱਗਣਗੇ ਅਤੇ ਏਹ ਤੇਰੀਆਂ ਅੱਖਾਂ ਵੇਖਣਗੀਆਂ। ਮੈਂ ਸਾਰੇ ਯਹੂਦਾਹ ਨੂੰ ਬਾਬਲ ਦੇ ਪਾਤਸ਼ਾਹ ਦੇ ਹੱਥ ਵਿੱਚ ਦੇ ਦਿਆਂਗਾ। ਉਹ ਓਹਨਾਂ ਨੂੰ ਅਸੀਰ ਕਰ ਕੇ ਬਾਬਲ ਨੂੰ ਲੈ ਜਾਵੇਗਾ ਅਤੇ ਓਹਨਾਂ ਨੂੰ ਤਲਵਾਰ ਨਾਲ ਮਾਰੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, ਵੇਖ, ਮੈਂ ਤੈਨੂੰ ਤੇਰੇ ਲਈ ਅਤੇ ਤੇਰੇ ਸਾਰੇ ਪ੍ਰੇਮੀਆਂ ਲਈ ਭੈਅ ਦਾ ਕਾਰਨ ਬਣਾਵਾਂਗਾ। ਉਹ ਆਪਣੇ ਵੈਰੀਆਂ ਦੀ ਤਲਵਾਰ ਨਾਲ ਡਿੱਗਣਗੇ ਅਤੇ ਇਹ ਤੇਰੀਆਂ ਅੱਖਾਂ ਵੇਖਣਗੀਆਂ। ਮੈਂ ਸਾਰੇ ਯਹੂਦਾਹ ਨੂੰ ਬਾਬਲ ਦੇ ਰਾਜਾ ਦੇ ਹੱਥ ਵਿੱਚ ਦੇ ਦਿਆਂਗਾ। ਉਹ ਉਹਨਾਂ ਨੂੰ ਗ਼ੁਲਾਮ ਕਰਕੇ ਬਾਬਲ ਨੂੰ ਲੈ ਜਾਵੇਗਾ ਅਤੇ ਉਹਨਾਂ ਨੂੰ ਤਲਵਾਰ ਨਾਲ ਮਾਰੇਗਾ