Jeremiah 20:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਦੇ-ਕਦੇ ਮੈਂ ਆਪਣੇ-ਆਪ ਨੂੰ ਆਖਦਾ ਹਾਂ, “ਮੈਂ ਯਹੋਵਾਹ ਬਾਰੇ ਭੁੱਲ ਜਾਵਾਂਗਾ। ਮੈਂ ਫ਼ੇਰ ਕਦੇ ਯਹੋਵਾਹ ਦੇ ਨਾਮ ਉੱਤੇ ਨਹੀਂ ਬੋਲਾਂਗਾ।” ਪਰ ਜਦੋਂ ਮੈਂ ਇਹ ਆਖਦਾ ਹਾਂ, ਯਹੋਵਾਹ ਦਾ ਸੰਦੇਸ਼, ਮੇਰੇ ਅੰਦਰ ਅੱਗ ਵਰਗਾ ਬਲਦਾ ਹੋਇਆ ਹੁੰਦਾ ਹੈ! ਇਹ ਇਵੇਂ ਮਹਿਸੂਸ ਹੁੰਦਾ ਹੈ ਜਿਵੇਂ ਇਹ ਮੇਰੀਆਂ ਹੱਡੀਆਂ ਅੰਦਰ ਡੂੰਘਾ ਬਲ ਰਿਹਾ ਹੋਵੇ! ਮੈਂ ਯਹੋਵਾਹ ਦੇ ਸੰਦੇਸ਼ ਨੂੰ ਆਪਣੇ ਅੰਦਰ ਰੋਕ ਕੇ ਰੱਖਦਿਆਂ ਬਕੱ ਜਾਂਦਾ ਹਾਂ। ਅਤੇ ਆਖਰਕਾਰ ਮੈਂ ਇਸ ਨੂੰ ਅੰਦਰ ਨਹੀਂ ਰੋਕ ਸੱਕਦਾ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਮੈਂ ਆਖਾਂ, ਮੈਂ ਉਹ ਦਾ ਜ਼ਿਕਰ ਨਾ ਕਰਾਂਗਾ, ਨਾ ਉਹ ਦਾ ਨਾਮ ਲੈ ਕੇ ਅੱਗੇ ਨੂੰ ਗੱਲ ਕਰਾਂਗਾ, ਤਾਂ ਉਹ ਮੇਰੇ ਦਿਲ ਵਿੱਚ ਬਲਦੀ ਅੱਗ ਵਾਂਙੁ ਹੁੰਦਾ ਹੈ, ਜਿਹੜੀ ਮੇਰੀਆਂ ਹੱਡੀਆਂ ਵਿੱਚ ਲੁੱਕੀ ਹੋਈ ਹੈ, ਮੈਂ ਏਹ ਨੂੰ ਰੱਖਦਾ ਰੱਖਦਾ ਥੱਕ ਗਿਆ ਹਾਂ, ਮੈਂ ਸਹਿ ਨਹੀਂ ਸੱਕਦਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਮੈਂ ਆਖਾਂ, ਮੈਂ ਉਹ ਦਾ ਜਿਕਰ ਨਾ ਕਰਾਂਗਾ, ਨਾ ਉਹ ਦਾ ਨਾਮ ਲੈ ਕੇ ਅੱਗੇ ਨੂੰ ਗੱਲ ਕਰਾਂਗਾ, ਤਾਂ ਉਹ ਮੇਰੇ ਦਿਲ ਵਿੱਚ ਬਲਦੀ ਅੱਗ ਵਾਂਗੂੰ ਹੁੰਦਾ ਹੈ, ਜਿਹੜੀ ਮੇਰੀਆਂ ਹੱਡੀਆਂ ਵਿੱਚ ਲੁੱਕੀ ਹੋਈ ਹੈ, ਮੈਂ ਇਹ ਨੂੰ ਰੱਖਦਾ-ਰੱਖਦਾ ਥੱਕ ਗਿਆ ਹਾਂ, ਮੈਂ ਸਹਿ ਨਹੀਂ ਸਕਦਾ।