Jeremiah 22:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਇਹੀ ਹੈ ਜੋ ਯਹੋਵਾਹ ਯੋਸ਼ੀਯਾਹ ਦੇ ਪੁੱਤਰ ਰਾਜੇ ਯਹੋਯਾਕੀਮ ਨੂੰ ਆਖਦਾ ਹੈ: “ਯਹੂਦਾਹ ਦੇ ਲੋਕ ਯਹੋਯਾਕੀਮ ਲਈ ਨਹੀਂ ਰੋਣਗੇ। ਉਹ ਇੱਕ-ਦੂਜੇ ਨੂੰ ਨਹੀਂ ਆਖਣਗੇ, ‘ਹਾਏ ਮੇਰਿਆ ਭਰਾਵਾ, ਮੈਨੂੰ ਯਹੋਯਾਕੀਮ ਦਾ ਬਹੁਤ ਅਫ਼ਸੋਸ ਹੈ, ਹਾਏ ਮੇਰੀਏ ਭੈਣੇ ਮੈਨੂੰ ਯਹੋਯਾਕੀਮ ਦਾ ਬਹੁਤ ਅਫ਼ਸੋਸ ਹੈ!’ ਯਹੂਦਾਹ ਦੇ ਲੋਕ ਯਹੋਯਾਕੀਮ ਲਈ ਨਹੀਂ ਰੋਣਗੇ। ਉਹ ਉਸ ਬਾਰੇ ਨਹੀਂ ਆਖਣਗੇ, ‘ਹਾਏ ਮਾਲਕ ਮੈਨੂੰ ਬਹੁਤ ਅਫ਼ਸੋਸ ਹੈ, ਹਾਏ ਪਾਤਸ਼ਾਹ ਮੈਨੂੰ ਬਹੁਤ ਅਫ਼ਸੋਸ ਹੈ!’
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਯਹੋਵਾਹ ਯਹੂਦਾਹ ਦੇ ਪਾਤਸ਼ਾਹ ਯੋਸ਼ੀਯਾਹ ਦੇ ਪੁੱਤ੍ਰ ਯਹੋਯਾਕੀਮ ਦੇ ਵਿਖੇ ਐਉਂ ਫ਼ਰਮਾਉਂਦਾ ਹੈ, - ਉਹ ਦੇ ਉੱਤੇ ਓਹ ਏਹ ਆਖ ਕੇ ਸੋਗ ਨਾ ਕਰਨਗੇ, ਹਾਇ ਮੇਰੇ ਭਰਾ! ਯਾ ਹਾਇ ਮੇਰੀ ਭੈਣ! ਨਾ ਉਹ ਦੇ ਉੱਤੇ ਏਹ ਆਖ ਕੇ ਸੋਗ ਕਰਨਗੇ, ਹਾਇ ਮਾਲਕ! ਹਾਇ ਮਹਾਰਾਜ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਯਹੋਵਾਹ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਬਾਰੇ ਇਸ ਤਰ੍ਹਾਂ ਆਖਦਾ ਹੈ, - ਉਹ ਦੇ ਉੱਤੇ ਉਹ ਇਹ ਆਖ ਕੇ ਸੋਗ ਨਾ ਕਰਨਗੇ, ਹਾਏ ਮੇਰੇ ਭਰਾ! ਜਾਂ ਹਾਏ ਮੇਰੀ ਭੈਣ! ਨਾ ਉਹ ਦੇ ਉੱਤੇ ਇਹ ਆਖ ਕੇ ਸੋਗ ਕਰਨਗੇ, ਹਾਏ ਮਾਲਕ! ਹਾਏ ਮਹਾਰਾਜ!