Jeremiah 23:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੁਣ ਮੈਂ ਯਹੂਦਾਹ ਦੇ ਨਬੀਆਂ ਨੂੰ ਯਰੂਸ਼ਲਮ ਅੰਦਰ ਭਿਆਨਕ ਗੱਲਾਂ ਕਰਦਿਆਂ ਦੇਖ ਲਿਆ ਹੈ। ਉਹ ਨਬੀ ਜਿਨਸੀ ਪਾਪ ਕਰਦੇ ਨੇ। ਉਨ੍ਹਾਂ ਨੇ ਝੂਠ ਨੂੰ ਸੁਣਿਆ-ਅਤੇ ਉਨ੍ਹਾਂ ਨੇ ਉਸ ਝੂਠੀ ਬਿਵਸਬਾ ਨੂੰ ਮੰਨਿਆ। ਉਹ ਮੰਦੇ ਲੋਕਾਂ ਨੂੰ ਮੰਦੀਆਂ ਗੱਲਾਂ ਕਰਦੇ ਰਹਿਣ ਲਈ ਪ੍ਰੋਤਸਾਹਨ ਦਿੰਦੇ ਨੇ। ਇਸ ਲਈ ਲੋਕ ਪਾਪ ਕਰਨ ਤੋਂ ਨਹੀਂ ਹਟੇ। ਉਹ ਸਦੂਮ ਦੇ ਲੋਕਾਂ ਵਰਗੇ ਹਨ। ਹੁਣ ਯਰੂਸ਼ਲਮ ਮੇਰੇ ਲਈ ਅਮੂਰਾਹ ਵਰਗਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਯਰੂਸ਼ਲਮ ਦੇ ਨਬੀਆਂ ਵਿੱਚ ਮੈਂ ਇੱਕ ਡਰਾਉਣੀ ਗੱਲ ਵੇਖੀ! ਓਹ ਜ਼ਨਾਹ ਕਰਦੇ ਅਤੇ ਮਕਰ ਨਾਲ ਚੱਲਦੇ ਹਨ। ਓਹ ਕੁਕਰਮੀਆਂ ਦੇ ਹੱਥਾਂ ਨੂੰ ਤਕੜਾ ਕਰਦੇ ਹਨ, ਸੋ ਕੋਈ ਮਨੁੱਖ ਆਪਣੀ ਬੁਰੀਆਈ ਤੋਂ ਨਹੀਂ ਮੁੜਦਾ। ਓਹ ਸਾਰੇ ਮੇਰੇ ਲਈ ਸਦੂਮ ਵਰਗੇ ਹੋ ਗਏ ਹਨ, ਅਤੇ ਉਹ ਦੇ ਵਾਸੀ ਅਮੂਰਾਹ ਵਰਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਯਰੂਸ਼ਲਮ ਦੇ ਨਬੀਆਂ ਵਿੱਚ ਮੈਂ ਇੱਕ ਡਰਾਉਣੀ ਗੱਲ ਵੇਖੀ! ਉਹ ਵਿਭਚਾਰ ਕਰਦੇ ਅਤੇ ਮੱਕਾਰੀ ਨਾਲ ਚੱਲਦੇ ਹਨ। ਉਹ ਕੁਕਰਮੀਆਂ ਦੇ ਹੱਥਾਂ ਨੂੰ ਤਕੜਾ ਕਰਦੇ ਹਨ, ਸੋ ਕੋਈ ਮਨੁੱਖ ਆਪਣੀ ਬੁਰਿਆਈ ਤੋਂ ਨਹੀਂ ਮੁੜਦਾ। ਉਹ ਸਾਰੇ ਮੇਰੇ ਲਈ ਸਦੂਮ ਵਰਗੇ ਹੋ ਗਏ ਹਨ, ਅਤੇ ਉਹ ਦੇ ਵਾਸੀ ਅਮੂਰਾਹ ਵਰਗੇ।