Jeremiah 24:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਮੈਨੂੰ ਇਹ ਚੀਜ਼ਾਂ ਦਰਸਾਈਆਂ: ਮੈਂ ਯਹੋਵਾਹ ਦੇ ਮੰਦਰ ਦੇ ਸਾਹਮਣੇ ਅੰਜੀਰਾਂ ਦੇ ਸਜਾਏ ਹੋਏ ਦੋ ਟੋਕਰੇ ਦੇਖੇ। (ਮੈਂ ਇਹ ਦਰਸ਼ਨ ਉਦੋਂ ਦੇਖਿਆ ਜਦੋਂ ਬਾਬਲ ਦੇ ਰਾਜੇ ਨਬੂਕਦਨੱਸਰ ਨੇ ਯਕਾਨਯਾਹ ਨੂੰ ਕੈਦੀ ਬਣਾਇਆ ਸੀ। ਯਕਾਨਯਾਹ ਰਾਜੇ ਯਹੋਯਾਕੀਮ ਦਾ ਪੁੱਤਰ ਸੀ। ਯਕਾਨਯਾਹ ਅਤੇ ਉਸ ਦੇ ਮਹੱਤਵਪੂਰਣ ਅਧਿਕਾਰੀਆਂ ਨੂੰ ਯਰੂਸ਼ਲਮ ਤੋਂ ਬਾਹਰ ਲਿਜਾਇਆ ਗਿਆ ਸੀ। ਉਨ੍ਹਾਂ ਨੂੰ ਬਾਬਲ ਲਿਜਾਇਆ ਗਿਆ ਸੀ ਨਬੂਕਦਨੱਸਰ ਯਹੂਦਾਹ ਦੇ ਸਾਰੇ ਤਰੱਖਾਣਾਂ ਅਤੇ ਧਾਤ ਦੇ ਕਾਮਿਆਂ ਨੂੰ ਵੀ ਲੈ ਗਿਆ ਸੀ।)
Punjabi Bible 2016 - ਪਵਿੱਤਰ ਬਾਈਬਲ O.V.
ਏਹ ਦੇ ਪਿੱਛੋਂ ਕਿ ਬਾਬਲ ਦਾ ਪਾਤਸ਼ਾਹ ਨਬੂਕਦਰੱਸਰ ਯਹੂਦਾਹ ਦੇ ਪਾਤਸ਼ਾਹ ਯਹੋਯਾਕੀਮ ਦੇ ਪੁੱਤ੍ਰ ਯਕਾਨਯਾਹ ਨੂੰ ਅਤੇ ਯਹੂਦਾਹ ਦੇ ਸਰਦਾਰਾਂ ਨੂੰ, ਕਾਰੀਗਰਾਂ ਅਤੇ ਲੋਹਾਰਾਂ ਨੂੰ ਯਰੂਸ਼ਲਮ ਵਿੱਚੋਂ ਅਸੀਰ ਕਰ ਕੇ ਬਾਬਲ ਨੂੰ ਲੈ ਗਿਆ ਯਹੋਵਾਹ ਨੇ ਮੈਨੂੰ ਵਿਖਾਇਆ ਕਿ ਹਜੀਰ ਦੀਆਂ ਦੋ ਟੋਕਰੀਆਂ ਹੈਕਲ ਦੇ ਸਾਹਮਣੇ ਧਰੀਆਂ ਹੋਈਆਂ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਦੇ ਪਿੱਛੋਂ ਕਿ ਬਾਬਲ ਦਾ ਰਾਜਾ ਨਬੂਕਦਨੱਸਰ ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਪੁੱਤਰ ਯਕਾਨਯਾਹ ਨੂੰ ਅਤੇ ਯਹੂਦਾਹ ਦੇ ਸਰਦਾਰਾਂ ਨੂੰ, ਕਾਰੀਗਰਾਂ ਅਤੇ ਲੁਹਾਰਾਂ ਨੂੰ ਯਰੂਸ਼ਲਮ ਵਿੱਚੋਂ ਗ਼ੁਲਾਮ ਕਰ ਕੇ ਬਾਬਲ ਨੂੰ ਲੈ ਗਿਆ ਯਹੋਵਾਹ ਨੇ ਮੈਨੂੰ ਵਿਖਾਇਆ ਕਿ ਹੰਜ਼ੀਰ ਦੀਆਂ ਦੋ ਟੋਕਰੀਆਂ ਹੈਕਲ ਦੇ ਸਾਹਮਣੇ ਧਰੀਆਂ ਹੋਈਆਂ ਹਨ