Jeremiah 25:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਪਰ ਜਦੋਂ 70 ਵਰ੍ਹੇ ਬੀਤ ਜਾਣਗੇ, ਮੈਂ ਬਾਬਲ ਦੇ ਰਾਜੇ ਨੂੰ ਸਜ਼ਾ ਦਿਆਂਗਾ। ਮੈਂ ਬਾਬਲ ਦੀ ਕੌਮ ਨੂੰ ਸਜ਼ਾ ਦਿਆਂਗਾ।” ਇਹ ਯਹੋਵਾਹ ਵੱਲੋਂ ਸੰਦੇਸ਼ ਹੈ-“ਮੈਂ ਬਾਬਲ ਵਾਸੀਆਂ ਦੀ ਧਰਤੀ ਨੂੰ ਉਨ੍ਹਾਂ ਦੇ ਪਾਪਾਂ ਦੀ ਸਜ਼ਾ ਦਿਆਂਗਾ। ਮੈਂ ਉਸ ਧਰਤੀ ਨੂੰ ਸਦਾ ਲਈ ਮਾਰੂਬਲ ਬਣਾ ਦਿਆਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸੱਤਰ ਵਰ੍ਹਿਆਂ ਦੇ ਪੂਰੇ ਹੋਣ ਤੇ ਮੈਂ ਬਾਬਲ ਦੇ ਪਾਤਸ਼ਾਹ ਅਤੇ ਉਸ ਕੌਮ ਦੀ ਖ਼ਬਰ ਲਵਾਂਗਾ, ਯਹੋਵਾਹ ਦਾ ਵਾਕ ਹੈ। ਨਾਲੇ ਕਸਦੀਆਂ ਦੇ ਦੇਸ ਦੀ ਵੀ ਓਹਨਾਂ ਦੀ ਬਦੀ ਦੇ ਕਾਰਨ, ਅਤੇ ਮੈਂ ਉਹ ਨੂੰ ਸਦਾ ਲਈ ਵਿਰਾਨ ਕਰ ਦਿਆਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸੱਤਰ ਵਰ੍ਹਿਆਂ ਦੇ ਪੂਰੇ ਹੋਣ ਤੇ ਮੈਂ ਬਾਬਲ ਦੇ ਰਾਜਾ ਅਤੇ ਉਸ ਕੌਮ ਦੀ ਖ਼ਬਰ ਲਵਾਂਗਾ, ਯਹੋਵਾਹ ਦਾ ਵਾਕ ਹੈ। ਨਾਲੇ ਕਸਦੀਆਂ ਦੇ ਦੇਸ ਦੀ ਵੀ ਉਹਨਾਂ ਦੀ ਬਦੀ ਦੇ ਕਾਰਨ, ਅਤੇ ਮੈਂ ਉਹਨਾਂ ਨੂੰ ਸਦਾ ਲਈ ਵਿਰਾਨ ਕਰ ਦਿਆਂਗਾ