Jeremiah 25:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਪਹਿਲਾਂ ਹੀ ਯਰੂਸ਼ਲਮ, ਉੱਤੇ ਇਹ ਮਾੜੀਆਂ ਘਟਨਾਵਾਂ ਦੇ ਵਾਪਰਨ ਦਾ ਹੁਕਮ ਦੇ ਰਿਹਾ ਹਾਂ, ਉਸ ਸ਼ਹਿਰ ਉੱਤੇ ਜਿਹੜਾ ਮੇਰੇ ਨਾਮ ਨਾਲ ਸੱਦਿਆ ਜਾਂਦਾ ਹੈ। ਸ਼ਾਇਦ ਤੁਸੀਂ ਲੋਕ ਸੋਚੋ ਕਿ ਤੁਹਾਨੂੰ ਸਜ਼ਾ ਨਹੀਂ ਮਿਲੇਗੀ। ਪਰ ਤੁਸੀਂ ਗ਼ਲਤ ਹੋ। ਤੁਹਾਨੂੰ ਸਜ਼ਾ ਮਿਲੇਗੀ। ਮੈਂ ਧਰਤੀ ਦੇ ਸਾਰੇ ਲੋਕਾਂ ਉੱਤੇ ਹਮਲਾ ਕਰਨ ਲਈ ਤਲਵਾਰ ਨੂੰ ਸੱਦਾ ਦੇ ਰਿਹਾ ਹਾਂ।’” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਵੇਖੋ, ਉਸ ਸ਼ਹਿਰ ਉੱਤੇ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਮੈਂ ਬੁਰਿਆਈ ਲਿਆਉਣ ਲੱਗਾ। ਕੀ ਤੁਸੀਂ ਸੱਚ ਮੁੱਚ ਸਜ਼ਾ ਤੋਂ ਬਿਨਾ ਛੁੱਟੋਗੇ? ਤੁਸੀਂ ਸਜ਼ਾ ਤੋਂ ਬਿਨਾ ਨਾ ਛੁੱਟੋਗੇ ਕਿਉਂ ਜੋ ਮੈਂ ਤਲਵਾਰ ਨੂੰ ਧਰਤੀ ਦੇ ਸਾਰੇ ਵਾਸੀਆਂ ਉੱਤੇ ਸੱਦ ਰਿਹਾ ਹਾਂ, ਸੈਨਾਂ ਦੇ ਯਹੋਵਾਹ ਦਾ ਵਾਕ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਵੇਖੋ, ਉਹ ਸ਼ਹਿਰ ਉੱਤੇ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਮੈਂ ਬੁਰਿਆਈ ਲਿਆਉਣ ਲੱਗਾ। ਕੀ ਤੁਸੀਂ ਸੱਚ-ਮੁੱਚ ਸਜ਼ਾ ਤੋਂ ਬਿਨ੍ਹਾਂ ਛੁੱਟੋਗੇ? ਤੁਸੀਂ ਸਜ਼ਾ ਤੋਂ ਬਿਨ੍ਹਾਂ ਨਾ ਛੁੱਟੋਗੇ ਕਿਉਂ ਜੋ ਮੈਂ ਤਲਵਾਰ ਨੂੰ ਧਰਤੀ ਦੇ ਸਾਰੇ ਵਾਸੀਆਂ ਉੱਤੇ ਸੱਦ ਰਿਹਾ ਹਾਂ, ਸੈਨਾਂ ਦੇ ਯਹੋਵਾਹ ਦਾ ਵਾਕ ਹੈ