Jeremiah 25:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਯਿਰਮਿਯਾਹ, ਤੁਸੀਂ ਉਨ੍ਹਾਂ ਨੂੰ ਇਹ ਸੰਦੇਸ਼ ਦੇਵੋਗੇ: ‘ਯਹੋਵਾਹ ਉੱਪਰੋਂ ਕੂਕਦਾ ਹੈ। ਉਹ ਆਪਣੇ ਪਵਿੱਤਰ ਮੰਦਰ ਤੋਂ ਕੂਕਦਾ ਹੈ! ਯਹੋਵਾਹ ਆਪਣੇ ਲੋਕਾਂ ਉੱਤੇ ਕੂਕਦਾ ਹੈ! ਉਸ ਦੀਆਂ ਕੂਕਾਂ ਉਨ੍ਹਾਂ ਲੋਕਾਂ ਦੇ ਗੀਤ ਵਰਗੀਆਂ ਉੱਚੀਆਂ ਨੇ ਜਿਹੜੇ ਮੈਅ ਲਈ, ਅੰਗੂਰਾਂ ਦੀ ਘਾਣੀ ਕਰਦੇ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਏਹਨਾਂ ਸਾਰੀਆਂ ਗੱਲਾਂ ਦਾ ਓਹਨਾਂ ਦੇ ਵਿਰੁੱਧ ਅਗੰਮ ਵਾਚੀਂ ਅਤੇ ਤੂੰ ਓਹਨਾਂ ਨੂੰ ਆਖ, - ਯਹੋਵਾਹ ਉੱਚਿਆਈ ਤੋਂ ਗੱਜੇਗਾ, ਅਤੇ ਆਪਣੇ ਪਵਿੱਤਰ ਨਿਵਾਸ ਤੋਂ ਆਪਣੀ ਅਵਾਜ਼ ਦੇਵੇਗਾ। ਉਹ ਬੜੇ ਜ਼ੋਰ ਨਾਲ ਆਪਣੀ ਚਰਾਂਦ ਉੱਤੇ ਗੱਜੇਗਾ, ਅਤੇ ਓਹਨਾਂ ਵਾਂਙੁ ਲਲਕਾਰੇਗਾ ਜਿਹੜੇ ਅੰਗੂਰਾਂ ਨੂੰ ਮਿੱਧਦੇ ਹਨ, ਧਰਤੀ ਦੇ ਸਾਰੇ ਵਸਨੀਕਾਂ ਦੇ ਵਿਰੁੱਧ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਇਹਨਾਂ ਸਾਰੀਆਂ ਗੱਲਾਂ ਦਾ ਉਹਨਾਂ ਦੇ ਵਿਰੁੱਧ ਅਗੰਮ ਵਾਚੀਂ ਅਤੇ ਤੂੰ ਉਹਨਾਂ ਨੂੰ ਆਖ, - ਯਹੋਵਾਹ ਉਚਿਆਈ ਤੋਂ ਗੱਜੇਗਾ, ਅਤੇ ਆਪਣੇ ਪਵਿੱਤਰ ਨਿਵਾਸ ਤੋਂ ਆਪਣੀ ਅਵਾਜ਼ ਦੇਵੇਗਾ। ਉਹ ਬੜੇ ਜ਼ੋਰ ਨਾਲ ਆਪਣੀ ਚਰਾਂਦ ਉੱਤੇ ਗੱਜੇਗਾ, ਅਤੇ ਉਹਨਾਂ ਵਾਂਗੂੰ ਲਲਕਾਰੇਗਾ ਜਿਹੜੇ ਅੰਗੂਰਾਂ ਨੂੰ ਮਿੱਧਦੇ ਹਨ, ਧਰਤੀ ਦੇ ਸਾਰੇ ਵਸਨੀਕਾਂ ਦੇ ਵਿਰੁੱਧ।