Jeremiah 25:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਧਰਤੀ ਦੇ ਸਾਰੇ ਲੋਕਾਂ ਤੀਕ ਸ਼ੋਰ ਫ਼ੈਲਦਾ ਹੈ। ਇਹ ਸ਼ੋਰ ਕਿਸ ਬਾਰੇ ਹੈ? ਯਹੋਵਾਹ ਸਾਰੀਆਂ ਕੌਮਾਂ ਦੇ ਲੋਕਾਂ ਨੂੰ ਸਜ਼ਾ ਦੇ ਰਿਹਾ ਹੈ। ਯਹੋਵਾਹ ਸਾਰੇ ਲੋਕਾਂ ਦੇ ਦੇਸ਼ਾਂ ਵਿਰੁੱਧ ਮੁਕੱਦਮਾਂ ਦਾਖਿਲ ਕਰ ਰਿਹਾ ਹੈ। ਉਸ ਨੇ ਲੋਕਾਂ ਦਾ ਨਿਆਂ ਕੀਤਾ ਹੈ। ਅਤੇ ਉਹ ਦੋਸ਼ੀ ਲੋਕਾਂ ਨੂੰ ਤਲਵਾਰ ਨਾਲ ਮਾਰ ਰਿਹਾ ਹੈ।’” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਧਰਤੀ ਦੇ ਕੰਢਿਆਂ ਤੀਕ ਇੱਕ ਸ਼ੋਰ ਅੱਪੜੇਗਾ, ਕਿਉਂ ਜੋ ਯਹੋਵਾਹ ਦਾ ਕੌਮਾਂ ਨਾਲ ਝਗੜਾ ਹੈ, ਓਹ ਸਾਰੇ ਬਸ਼ਰਾਂ ਦਾ ਨਿਆਉਂ ਕਰੇਗਾ, ਅਤੇ ਦੁਸ਼ਟ ਤਲਵਾਰ ਦੇ ਹਵਾਲੇ ਕੀਤੇ ਜਾਣਗੇ, ਯਹੋਵਾਹ ਦਾ ਵਾਕ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧਰਤੀ ਦੇ ਕੰਢਿਆਂ ਤੱਕ ਇੱਕ ਸ਼ੋਰ ਅਪੜੇਗਾ, ਕਿਉਂ ਜੋ ਯਹੋਵਾਹ ਦਾ ਕੌਮਾਂ ਨਾਲ ਝਗੜਾ ਹੈ, ਉਹ ਸਾਰੇ ਬਸ਼ਰਾਂ ਦਾ ਨਿਆਂ ਕਰੇਗਾ, ਅਤੇ ਦੁਸ਼ਟ ਤਲਵਾਰ ਦੇ ਹਵਾਲੇ ਕੀਤੇ ਜਾਣਗੇ, ਯਹੋਵਾਹ ਦਾ ਵਾਕ ਹੈ।