Jeremiah 25:33 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਲੋਕਾਂ ਦੀਆਂ ਲਾਸ਼ਾਂ ਦੇਸ਼ ਦੇ ਇੱਕ ਕੋਨੇ ਤੋਂ ਲੈ ਕੇ ਦੂਸਰੇ ਕੋਨੇ ਤੀਕ ਪਹੁੰਚ ਜਾਣਗੀਆਂ। ਕੋਈ ਬੰਦਾ ਵੀ ਉਨ੍ਹਾਂ ਮਰੇ ਹੋਇਆਂ ਲਈ ਨਹੀਂ ਰੋਵੇਗਾ। ਕੋਈ ਵੀ ਬੰਦਾ ਉਨ੍ਹਾਂ ਦੀਆਂ ਲਾਸ਼ਾਂ ਨੂੰ ਨਹੀਂ ਸਮੇਟੇਗਾ ਅਤੇ ਦਫ਼ਨ ਨਹੀਂ ਕਰੇਗਾ। ਉਹ ਗੋਹੇ ਵਾਂਗ ਧਰਤੀ ਉੱਤੇ ਪਈਆਂ ਰਹਿਣਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦੇ ਮਾਰੇ ਹੋਏ ਉਸ ਦਿਨ ਧਰਤੀ ਦੇ ਇੱਕ ਕੰਢੇ ਤੋਂ ਦੂਜੇ ਕੰਡੇ ਤੀਕ ਪਏ ਰਹਿਣਗੇ। ਓਹਨਾਂ ਲਈ ਸੋਗ ਨਾ ਹੋਵੇਗਾ, ਓਹ ਨਾ ਇਕੱਠੇ ਕੀਤੇ ਜਾਣਗੇ, ਨਾ ਦੱਬੇ ਜਾਣਗੇ, ਓਹ ਭੋਂ ਉੱਤੇ ਬਿਸ਼ਟਾਂ ਵਾਂਙੁ ਹੋਣਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦੇ ਮਾਰੇ ਹੋਏ ਉਸ ਦਿਨ ਧਰਤੀ ਦੇ ਇੱਕ ਕੰਢੇ ਤੋਂ ਦੂਜੇ ਕੰਢੇ ਤੱਕ ਪਏ ਰਹਿਣਗੇ। ਉਹਨਾਂ ਲਈ ਸੋਗ ਨਾ ਹੋਵੇਗਾ, ਉਹ ਨਾ ਇਕੱਠੇ ਕੀਤੇ ਜਾਣਗੇ, ਨਾ ਦੱਬੇ ਜਾਣਗੇ, ਉਹ ਭੋਂ ਉੱਤੇ ਬਿਸ਼ਟਾ ਵਾਂਗੂੰ ਹੋਣਗੇ।