Jeremiah 25:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਛੇਤੀ ਹੀ ਮੈਂ ਉੱਤਰ ਦੇ ਸਾਰੇ ਪਰਿਵਾਰ-ਸਮੂਹਾਂ ਨੂੰ ਸੱਦਾਂਗਾ” ਇਹ ਸੰਦੇਸ਼ ਯਹੋਵਾਹ ਵੱਲੋਂ ਹੈ-“ਛੇਤੀ ਹੀ ਮੈਂ ਬਾਬਲ ਦੇ ਰਾਜੇ ਨਬੂਕਦਨੱਸਰ ਨੂੰ ਸੱਦਾਂਗਾ। ਉਹ ਮੇਰਾ ਸੇਵਕ ਹੈ। ਮੈਂ ਉਨ੍ਹਾਂ ਲੋਕਾਂ ਨੂੰ ਯਹੂਦਾਹ ਦੀ ਧਰਤੀ ਅਤੇ ਯਹੂਦਾਹ ਦੇ ਲੋਕਾਂ ਦੇ ਖਿਲਾਫ਼ ਸੱਦ ਲਿਆਵਾਂਗਾ। ਮੈਂ ਉਨ੍ਹਾਂ ਨੂੰ ਤੁਹਾਡੇ ਆਲੇ-ਦੁਆਲੇ ਦੀਆਂ ਸਾਰੀਆਂ ਕੌਮਾਂ ਦੇ ਵਿਰੁੱਧ ਵੀ ਸੱਦ ਬੁਲਾਵਾਂਗਾ। ਮੈਂ ਉਨ੍ਹਾਂ ਸਾਰੇ ਦੇਸ਼ਾਂ ਨੂੰ ਤਬਾਹ ਕਰ ਦਿਆਂਗਾ। ਮੈਂ ਉਨ੍ਹਾਂ ਧਰਤੀਆਂ ਨੂੰ ਹਮੇਸ਼ਾ ਲਈ ਸਖਣੇ ਮਾਰੂਬਲ ਵਾਂਗ ਬਣਾ ਦਿਆਂਗਾ। ਲੋਕ ਉਨ੍ਹਾਂ ਦੇਸ਼ਾਂ ਨੂੰ ਦੇਖਣਗੇ, ਅਤੇ ਇਹ ਦੇਖਕੇ ਸੀਟੀਆਂ ਮਾਰਨਗੇ ਕਿ ਉਹ ਕਿੰਨੀ ਬੁਰੀ ਤਰ੍ਹਾਂ ਤਬਾਹ ਹੋ ਗਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦਾ ਵਾਕ ਹੈ, ਮੈਂ ਉੱਤਰ ਪਾਸੇ ਦੇ ਸਾਰੇ ਟੱਬਰਾਂ ਨੂੰ ਅਤੇ ਆਪਣੇ ਟਹਿਲੂਏ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਨੂੰ ਸਦਵਾ ਘੱਲਾਂਗਾ। ਮੈਂ ਓਹਨਾਂ ਨੂੰ ਏਸ ਦੇਸ ਦੇ ਵਿਰੁੱਧ,ਉਹ ਦੇ ਵਾਸੀਆਂ ਦੇ ਵਿਰੁੱਧ ਅਤੇ ਓਹਨਾਂ ਸਾਰੀਆਂ ਕੌਮਾਂ ਦੇ ਵਿਰੁੱਧ ਜਿਹੜੀਆਂ ਆਲੇ ਦੁਆਲੇ ਹਨ ਚੜ੍ਹਾ ਲਿਆਵਾਂਗਾ ਅਤੇ ਓਹਨਾਂ ਨੂੰ ਮੂਲੋਂ ਮੁੱਢੋਂ ਨਾਸ ਕਰ ਦਿਆਂਗਾ ਅਤੇ ਓਹਨਾਂ ਨੂੰ ਇੱਕ ਹੌਲ, ਨੱਕ ਚੜ੍ਹਾਉਣ ਦਾ ਕਾਰਨ ਅਤੇ ਸਦਾ ਦੀ ਵਿਰਾਨੀ ਬਣਾ ਦਿਆਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦਾ ਵਾਕ ਹੈ, ਮੈਂ ਉੱਤਰ ਪਾਸੇ ਦੇ ਸਾਰੇ ਟੱਬਰਾਂ ਨੂੰ ਅਤੇ ਆਪਣੇ ਟਹਿਲੂਏ ਬਾਬਲ ਦੇ ਰਾਜਾ ਨਬੂਕਦਨੱਸਰ ਨੂੰ ਸਦਵਾ ਭੇਜਾਂਗਾ। ਮੈਂ ਉਹਨਾਂ ਨੂੰ ਇਸ ਦੇਸ ਦੇ ਵਿਰੁੱਧ, ਉਹਨਾਂ ਦੇ ਵਾਸੀਆਂ ਦੇ ਵਿਰੁੱਧ ਅਤੇ ਉਹਨਾਂ ਸਾਰੀਆਂ ਕੌਮਾਂ ਦੇ ਵਿਰੁੱਧ ਜਿਹੜੀਆਂ ਆਲੇ-ਦੁਆਲੇ ਹਨ ਚੜ੍ਹਾ ਲਿਆਵਾਂਗਾ ਅਤੇ ਉਹਨਾਂ ਨੂੰ ਮੂਲੋਂ ਮੁੱਢੋਂ ਨਾਸ ਕਰ ਦਿਆਂਗਾ ਅਤੇ ਉਹਨਾਂ ਨੂੰ ਇੱਕ ਹੌਲ, ਨੱਕ ਚੜਾਉਣ ਦਾ ਕਾਰਨ ਅਤੇ ਸਦਾ ਦੀ ਵਿਰਾਨੀ ਬਣਾ ਦਿਆਂਗਾ