Jeremiah 26:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਆਖਿਆ, “ਨਬੀ ਮੀਕਾਹ ਮੋਰਸ਼ਤ ਸ਼ਹਿਰ ਦਾ ਸੀ। ਮੀਕਾਹ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਦੇ ਰਾਜ ਵੇਲੇ ਦਾ ਨਬੀ ਸੀ। ਮੀਕਾਹ ਨੇ ਯਹੂਦਾਹ ਦੇ ਸਾਰੇ ਲੋਕਾਂ ਨੂੰ ਇਹ ਗੱਲਾਂ ਆਖੀਆਂ: ‘ਸਰਬ-ਸ਼ਕਤੀਮਾਨ ਯਹੋਵਾਹ ਆਖਦਾ ਹੈ: ਸੀਯੋਨ ਤਬਾਹ ਹੋ ਜਾਵੇਗਾ, ਇਹ ਵਾਹਿਆ ਹੋਇਆ ਖੇਤ ਬਣ ਜਾਵੇਗਾ। ਯਰੂਸ਼ਲਮ ਪੱਥਰ ਦਾ ਢੇਰ ਬਣ ਜਾਵੇਗਾ। ਮੰਦਰ ਵਾਲੀ ਪਹਾੜੀ ਸੱਖਣੀ ਪਹਾੜੀ ਹੋਵੇਗੀ, ਜਿਸ ਉੱਪਰ ਝਾੜੀਆਂ ਉੱਗੀਆਂ ਹੋਣਗੀਆਂ।’
Punjabi Bible 2016 - ਪਵਿੱਤਰ ਬਾਈਬਲ O.V.
ਮੀਕਾਹ ਮੋਰਸ਼ਤੀ ਨੇ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਦੇ ਦਿਨਾਂ ਵਿੱਚ ਅਗੰਮ ਵਾਚਿਆ। ਉਸ ਨੇ ਯਹੂਦਾਹ ਦੇ ਸਾਰੇ ਲੋਕਾਂ ਨੂੰ ਆਖਿਆ, ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਸੀਯੋਨ ਖੇਤ ਵਾਂਙੁ ਵਾਹਿਆ ਜਾਵੇਗਾ, ਯਰੂਸ਼ਲਮ ਥੇਹ ਬਣ ਜਾਵੇਗਾ, ਅਤੇ ਏਸ ਭਵਨ ਦਾ ਪਹਾੜ ਬਣ ਦੀ ਉੱਚਿਆਈ ਹੋਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੀਕਾਹ ਮੋਰਸ਼ਤੀ ਨੇ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਦੇ ਦਿਨਾਂ ਵਿੱਚ ਅਗੰਮ ਵਾਚਿਆ। ਉਸ ਨੇ ਯਹੂਦਾਹ ਦੇ ਸਾਰੇ ਲੋਕਾਂ ਨੂੰ ਆਖਿਆ, ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ, - ਸੀਯੋਨ ਖੇਤ ਵਾਂਗੂੰ ਵਾਹਿਆ ਜਾਵੇਗਾ, ਯਰੂਸ਼ਲਮ ਮਲਬੇ ਦਾ ਢੇਰ ਬਣ ਜਾਵੇਗਾ, ਅਤੇ ਇਸ ਭਵਨ ਦਾ ਪਰਬਤ ਜੰਗਲੀ ਉਚਿਆਈ ਵਰਗਾ ਹੋ ਜਾਵੇਗਾ l