Jeremiah 26:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੀਤ ਵਿੱਚ, ਇੱਕ ਹੋਰ ਬੰਦਾ ਸੀ ਜਿਹੜਾ ਯਹੋਵਾਹ ਦੇ ਸੰਦੇਸ਼ ਦਾ ਪ੍ਰਚਾਰ ਕਰਦਾ ਸੀ। ਉਸਦਾ ਨਾਮ ਸੀ ਊਰੀਯਾਹ। ਉਹ ਸ਼ਮਅਯਾਹ ਨਾਮ ਦੇ ਬੰਦੇ ਦਾ ਪੁੱਤਰ ਸੀ। ਊਰੀਯਾਹ ਕਿਰਯਬ-ਯਆਰੀਮ ਸ਼ਹਿਰ ਦਾ ਸੀ। ਊਰੀਯਾਹ ਨੇ ਵੀ ਇੱਕ ਸ਼ਹਿਰ ਦੇ ਵਿਰੁੱਧ ਉਨ੍ਹਾਂ ਗੱਲਾਂ ਦਾ ਹੀ ਪ੍ਰਚਾਰ ਕੀਤਾ ਸੀ ਜਿਸਦਾ ਯਿਰਮਿਯਾਹ ਨੇ ਕੀਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਇੱਕ ਹੋਰ ਮਨੁੱਖ ਵੀ ਸੀ ਜਿਹ ਨੇ ਯਹੋਵਾਹ ਦੇ ਨਾਮ ਉੱਤੇ ਅਗੰਮ ਵਾਚਿਆ, ਉਹ ਸ਼ਮਅਯਾਹ ਦਾ ਪੁੱਤ੍ਰ ਊਰੀਯਾਹ ਕਿਰਯਥਯਆਰੀਮ ਦਾ ਸੀ। ਉਸ ਨੇ ਯਿਰਮਿਯਾਹ ਦੀਆਂ ਸਾਰੀਆਂ ਗੱਲਾਂ ਵਾਂਙੁ ਏਸ ਸ਼ਹਿਰ ਦੇ ਵਿਰੁੱਧ ਅਤੇ ਏਸ ਦੇਸ ਦੇ ਵਿਰੁੱਧ ਅਗੰਮ ਵਾਚਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇੱਕ ਹੋਰ ਮਨੁੱਖ ਵੀ ਸੀ ਜਿਸ ਨੇ ਯਹੋਵਾਹ ਦੇ ਨਾਮ ਉੱਤੇ ਅਗੰਮ ਵਾਚਿਆ, ਉਹ ਸ਼ਮਅਯਾਹ ਦਾ ਪੁੱਤਰ ਊਰਿੱਯਾਹ ਕਿਰਯਥ-ਯਾਰੀਮ ਦਾ ਸੀ। ਉਸ ਨੇ ਯਿਰਮਿਯਾਹ ਦੀਆਂ ਸਾਰੀਆਂ ਗੱਲਾਂ ਵਾਂਗੂੰ ਇਸ ਸ਼ਹਿਰ ਦੇ ਵਿਰੁੱਧ ਅਤੇ ਇਸ ਦੇਸ ਦੇ ਵਿਰੁੱਧ ਅਗੰਮ ਵਾਚਿਆ