Jeremiah 27:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੈਂ ਉਨ੍ਹਾਂ ਜਾਜਕਾਂ ਅਤੇ ਹੋਰ ਸਾਰੇ ਲੋਕਾਂ ਨੂੰ ਆਖਿਆ, “ਯਹੋਵਾਹ ਆਖਦਾ ਹੈ: ਉਹ ਝੂਠੇ ਨਬੀ ਆਖ ਰਹੇ ਹਨ, ‘ਬਾਬਲ ਵਾਲਿਆਂ ਨੇ ਯਹੋਵਾਹ ਦੇ ਮੰਦਰ ਵਿੱਚੋਂ ਬਹੁਤ ਸਾਰੀਆਂ ਚੀਜ਼ਾਂ ਚੁੱਕ ਲਈਆਂ ਹਨ। ਉਹ ਚੀਜ਼ਾਂ ਛੇਤੀ ਵਾਪਸ ਲਿਆਂਦੀਆਂ ਜਾਣਗੀਆਂ।’ ਉਨ੍ਹਾਂ ਨਬੀਆਂ ਦੀ ਗੱਲ ਨਾ ਸੁਣੋ ਕਿਉਂ ਕਿ ਉਹ ਤੁਹਾਡੇ ਸਾਹਮਣੇ ਝੂਠ ਦਾ ਪ੍ਰਚਾਰ ਕਰ ਰਹੇ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਮੈਂ ਜਾਜਕਾਂ ਨਾਲ ਅਤੇ ਏਸ ਸਾਰੀ ਪਰਜਾ ਨਾਲ ਗੱਲ ਕੀਤੀ ਕਿ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਆਪਣੇ ਨਬੀਆਂ ਦੀਆਂ ਗੱਲਾਂ ਨਾ ਸੁਣੋ ਜਿਹੜੇ ਤੁਹਾਡੇ ਲਈ ਅਗੰਮ ਵਾਚਦੇ ਹਨ ਅਤੇ ਆਖਦੇ ਹਨ, ਵੇਖੋ, ਯਹੋਵਾਹ ਦੇ ਭਵਨ ਦੇ ਭਾਂਡੇ ਬਾਬਲ ਵਿੱਚੋਂ ਛੇਤੀ ਨਾਲ ਮੁੜ ਲਿਆਂਦੇ ਜਾਣਗੇ। ਓਹ ਤਾਂ ਤੁਹਾਡੇ ਲਈ ਝੂਠੇ ਅਗੰਮ ਵਾਚਦੇ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੈਂ ਜਾਜਕਾਂ ਨਾਲ ਅਤੇ ਇਸ ਸਾਰੀ ਪਰਜਾ ਨਾਲ ਗੱਲ ਕੀਤੀ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਆਪਣੇ ਨਬੀਆਂ ਦੀਆਂ ਗੱਲਾਂ ਨਾ ਸੁਣੋ ਜਿਹੜੇ ਤੁਹਾਡੇ ਲਈ ਅਗੰਮ ਵਾਚਦੇ ਹਨ ਅਤੇ ਆਖਦੇ ਹਨ, ਵੇਖੋ, ਯਹੋਵਾਹ ਦੇ ਭਵਨ ਦੇ ਭਾਂਡੇ ਬਾਬਲ ਵਿੱਚੋਂ ਛੇਤੀ ਮੁੜ ਲਿਆਂਦੇ ਜਾਣਗੇ। ਉਹ ਤਾਂ ਤੁਹਾਡੇ ਲਈ ਝੂਠੇ ਅਗੰਮ ਵਾਚਦੇ ਹਨ