Jeremiah 27:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਰੀਆਂ ਕੌਮਾਂ ਨਬੂਕਦਨੱਸਰ ਉਸ ਦੇ ਪੁੱਤਰ ਅਤੇ ਉਸ ਦੇ ਪੋਤਰੇ ਦੀ ਸੇਵਾ ਕਰਨਗੀਆਂ। ਫ਼ੇਰ ਇੱਕ ਸਮਾਂ ਆਵੇਗਾ ਜਦੋਂ ਬਾਬਲ ਹਾਰ ਜਾਵੇਗਾ। ਬਹੁਤ ਸਾਰੀਆਂ ਕੌਮਾਂ ਅਤੇ ਮਹਾਨ ਰਾਜੇ ਬਾਬਲ ਨੂੰ ਆਪਣਾ ਸੇਵਕ ਬਣਾ ਲੈਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਸਾਰੀਆਂ ਕੌਮਾਂ ਉਹ ਦੀ ਅਤੇ ਉਹ ਦੇ ਪੁੱਤ੍ਰਾਂ ਪੋਤਿਆਂ ਦੀ ਟਹਿਲ ਕਰਨਗੀਆਂ ਜਦ ਤੀਕ ਕਿ ਉਸ ਦੇ ਦੇਸ ਦਾ ਵੇਲਾ ਨਾ ਆਵੇ, ਤਦ ਬਹੁਤ ਸਾਰੀਆਂ ਕੌਮਾਂ ਅਤੇ ਵੱਡੇ ਵੱਡੇ ਪਾਤਸ਼ਾਹ ਆਣ ਕੇ ਉਸ ਨੂੰ ਗੁਲਾਮ ਬਣਾਉਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਰੀਆਂ ਕੌਮਾਂ ਉਹ ਦੀ ਉਹ ਦੇ ਪੁੱਤਰਾਂ ਪੋਤਿਆਂ ਦੀ ਟਹਿਲ ਕਰਨਗੀਆਂ ਜਦ ਤੱਕ ਕਿ ਉਸ ਦੇ ਦੇਸ ਦਾ ਵੇਲਾ ਨਾ ਆਵੇ, ਤਦ ਉਹ ਸਾਰੀਆਂ ਕੌਮਾਂ ਅਤੇ ਵੱਡੇ-ਵੱਡੇ ਰਾਜਾ ਆਣ ਕੇ ਉਸ ਨੂੰ ਗੁਲਾਮ ਬਣਾਉਣਗੇ