Jeremiah 28:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਯਹੂਦਾਹ ਦੇ ਰਾਜੇ ਯੇਹੋਇਆਚਿਨ ਨੂੰ ਵੀ ਉਸ ਥਾਂ ਵਾਪਸ ਲਿਆਵਾਂਗਾ। ਯੇਹੋਇਆਚਿਨ ਯਹੋਯਾਕੀਮ ਦਾ ਪੁੱਤਰ ਹੈ। ਅਤੇ ਮੈਂ ਯਹੂਦਾਹ ਦੇ ਉਨ੍ਹਾਂ ਸਾਰੇ ਲੋਕਾਂ ਨੂੰ ਵਾਪਸ ਲਿਆਵਾਂਗਾ ਜਿਨ੍ਹਾਂ ਨੂੰ ਨਬੂਕਦਨੱਸਰ ਨੇ ਆਪਣੇ ਘਰਾਂ ਛੱਡ ਕੇ ਬਾਬਲ ਜਾਣ ਲਈ ਮਜ਼ਬੂਰ ਕੀਤਾ ਸੀ।’ ਇਹ ਸੰਦੇਸ਼ ਯਹੋਵਾਹ ਵੱਲੋਂ ਹੈ, ‘ਇਸ ਲਈ ਮੈਂ ਉਸ ਜੂਲੇ ਨੂੰ ਤੋੜ ਦਿਆਂਗਾ ਜਿਹੜਾ ਬਾਬਲ ਦੇ ਰਾਜੇ ਨੇ ਯਹੂਦਾਹ ਦੇ ਲੋਕਾਂ ਦੇ ਗਲ ਪਾਇਆ ਹੈ!’”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਹੂਦਾਹ ਦੇ ਪਾਤਸ਼ਾਹ ਯਹੋਯਾਕੀਮ ਦੇ ਪੁੱਤ੍ਰ ਯਕਾਨਯਾਹ ਨੂੰ ਅਤੇ ਯਹੂਦਾਹ ਦੇ ਸਾਰੇ ਅਸੀਰਾਂ ਨੂੰ ਜਿਹੜੇ ਬਾਬਲ ਨੂੰ ਗਏ ਤਾਂ ਮੈਂ ਮੁੜ ਏਸ ਅਸਥਾਨ ਵਿੱਚ ਲੈ ਆਵਾਂਗਾ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਮੈਂ ਬਾਬਲ ਦੇ ਪਾਤਸ਼ਾਹ ਦੇ ਜੂਲੇ ਨੂੰ ਭੰਨ ਦਿਆਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਪੁੱਤਰ ਯਕਾਨਯਾਹ ਨੂੰ ਅਤੇ ਯਹੂਦਾਹ ਦੇ ਸਾਰੇ ਗ਼ੁਲਾਮਾਂ ਨੂੰ ਜਿਹੜੇ ਬਾਬਲ ਨੂੰ ਗਏ ਮੈਂ ਮੁੜ ਇਸ ਸਥਾਨ ਵਿੱਚ ਲੈ ਆਵਾਂਗਾ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਮੈਂ ਬਾਬਲ ਦੇ ਰਾਜਾ ਦੇ ਜੂਲੇ ਨੂੰ ਭੰਨ ਦਿਆਂਗਾ।