Jeremiah 28:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਰਮਿਯਾਹ ਨੇ ਹਨਨਯਾਹ ਨੂੰ ਆਖਿਆ, “ਆਮੀਨ! ਮੈਨੂੰ ਉਮੀਦ ਹੈ ਕਿ ਯਹੋਵਾਹ ਸੱਚਮੁੱਚ ਅਜਿਹਾ ਹੀ ਕਰੇਗਾ! ਮੈਨੂੰ ਉਮੀਦ ਹੈ ਕਿ ਤੂੰ ਜਿਸ ਸੰਦੇਸ਼ ਦਾ ਪ੍ਰਚਾਰ ਕਰਦਾ ਹੈਂ ਯਹੋਵਾਹ ਉਸ ਨੂੰ ਸੱਚ ਕਰ ਦੇਵੇਗਾ! ਮੈਨੂੰ ਉਮੀਦ ਹੈ ਕਿ ਯਹੋਵਾਹ ਬਾਬਲ ਤੋਂ ਯਹੋਵਾਹ ਦੇ ਮੰਦਰ ਦੀਆਂ ਚੀਜ਼ਾਂ ਨੂੰ ਇਸ ਥਾਂ ਵਾਪਸ ਲਿਆਵੇਗਾ। ਅਤੇ ਮੈਨੂੰ ਉਮੀਦ ਹੈ ਕਿ ਯਹੋਵਾਹ ਉਨ੍ਹਾਂ ਸਾਰੇ ਲੋਕਾਂ ਨੂੰ ਇੱਥੇ ਵਾਪਸ ਲਿਆਵੇਗਾ ਜਿਨ੍ਹਾਂ ਨੂੰ ਮਜ਼ਬੂਰ ਹੋਕੇ ਆਪਣੇ ਘਰ ਛੱਡਣੇ ਪਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤੇ ਯਿਰਮਿਯਾਹ ਨਬੀ ਨੇ ਆਖਿਆ ਆਮੀਨ! ਕਾਸ਼ ਕਿ ਯਹੋਵਾਹ ਏਵੇਂ ਹੀ ਕਰੇ! ਯਹੋਵਾਹ ਤੇਰੀਆਂ ਗੱਲਾਂ ਨੂੰ ਜਿਨ੍ਹਾਂ ਦਾ ਤੈਂ ਅਗੰਮ ਵਾਚਿਆ ਹੈ ਪੂਰਾ ਕਰੇ ਅਤੇ ਯਹੋਵਾਹ ਦੇ ਭਵਨ ਦੇ ਭਾਂਡੇ ਅਤੇ ਸਾਰੇ ਅਸੀਰਾਂ ਨੂੰ ਬਾਬਲ ਵਿੱਚੋਂ ਏਸ ਅਸਥਾਨ ਨੂੰ ਮੋੜ ਲੈ ਆਵੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇ ਯਿਰਮਿਯਾਹ ਨਬੀ ਨੇ ਆਖਿਆ ਆਮੀਨ! ਕਾਸ਼ ਕਿ ਯਹੋਵਾਹ ਇਸੇ ਤਰ੍ਹਾਂ ਹੀ ਕਰੇ! ਯਹੋਵਾਹ ਤੇਰੀਆਂ ਗੱਲਾਂ ਨੂੰ ਜਿਹਨਾਂ ਦਾ ਤੂੰ ਅਗੰਮ ਵਾਚਿਆ ਹੈ ਪੂਰਾ ਕਰੇ ਅਤੇ ਯਹੋਵਾਹ ਦੇ ਭਵਨ ਦੇ ਭਾਂਡੇ ਅਤੇ ਸਾਰੇ ਗ਼ੁਲਾਮਾਂ ਨੂੰ ਬਾਬਲ ਵਿੱਚੋਂ ਇਸ ਸਥਾਨ ਨੂੰ ਮੋੜ ਲੈ ਆਵੇ!