Jeremiah 29:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਉਨ੍ਹਾਂ ਲੋਕਾਂ ਦਾ ਤਲਵਾਰ, ਭੁੱਖਮਰੀ ਅਤੇ ਭਿਆਨਕ ਬਿਮਾਰੀ ਨਾਲ ਪਿੱਛਾ ਕਰਾਂਗਾ ਜਿਹੜੇ ਹਾਲੇ ਵੀ ਯਰੂਸ਼ਲਮ ਵਿੱਚ ਹਨ। ਅਤੇ ਮੈਂ ਇਸ ਨੂੰ ਇਉਂ ਬਣਾ ਦਿਆਂਗਾ ਕਿ ਧਰਤੀ ਦੀਆਂ ਸਾਰੀਆਂ ਰਾਜਧਾਨੀਆਂ ਇਹ ਦੇਖਕੇ ਭੈਭੀਤ ਹੋ ਜਾਣਗੀਆਂ ਕਿ ਇਨ੍ਹਾਂ ਲੋਕਾਂ ਨਾਲ ਕੀ ਵਾਪਰਿਆ ਹੈ। ਉਹ ਲੋਕ ਤਬਾਹ ਹੋ ਜਾਣਗੇ। ਲੋਕੀ ਹੈਰਾਨੀ ਨਾਲ ਸੀਟੀਆਂ ਵਜਾਉਣਗੇ ਜਦੋਂ ਉਹ ਇਨ੍ਹਾਂ ਵਾਪਰੀਆਂ ਹੋਈਆਂ ਗੱਲਾਂ ਬਾਰੇ ਸੁਣਨਗੇ। ਅਤੇ ਲੋਕ ਉਨ੍ਹਾਂ ਨੂੰ ਮਿਸਾਲ ਦੇਣ ਲਈ ਵਰਤਣਗੇ ਜਦੋਂ ਉਹ ਲੋਕਾਂ ਨਾਲ ਮੰਦੀਆਂ ਗੱਲਾਂ ਵਾਪਰਨ ਦੀ ਮੰਗ ਕਰਨਗੇ। ਮੈਂ ਉਨ੍ਹਾਂ ਨੂੰ ਜਿੱਥੇ ਵੀ ਜਾਣ ਲਈ ਮਜ਼ਬੂਰ ਕਰਾਂਗਾ ਲੋਕ ਉਨ੍ਹਾਂ ਦੀ ਬੇਇੱਜ਼ਤੀ ਕਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤਲਵਾਰ, ਕਾਲ ਅਤੇ ਬਵਾ ਨਾਲ ਓਹਨਾਂ ਦਾ ਪਿੱਛਾ ਕਰਾਂਗਾ। ਮੈਂ ਓਹਨਾਂ ਨੂੰ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਲਈ ਇੱਕ ਭੈ ਬਣਾਵਾਂਗਾ ਅਤੇ ਓਹ ਉਨ੍ਹਾਂ ਸਾਰੀਆਂ ਕੌਮਾਂ ਵਿੱਚ ਜਿਨ੍ਹਾਂ ਵਿੱਚ ਮੈਂ ਓਹਨਾਂ ਨੂੰ ਹੱਕ ਦਿਆਂਗਾ ਸਰਾਪ, ਹੌਲ ਅਤੇ ਨੱਕ ਚੜ੍ਹਾਉਣ ਅਰ ਨਿੰਦਿਆ ਦੀ ਕਾਰਨ ਹੋਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤਲਵਾਰ, ਕਾਲ ਅਤੇ ਬਵਾ ਨਾਲ ਉਹਨਾਂ ਦਾ ਪਿੱਛਾ ਕਰਾਂਗਾ। ਮੈਂ ਉਹਨਾਂ ਨੂੰ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਲਈ ਇੱਕ ਭੈਅ ਬਣਾਵਾਂਗਾ ਅਤੇ ਉਹ ਉਹਨਾਂ ਸਾਰੀਆਂ ਕੌਮਾਂ ਵਿੱਚ ਜਿਹਨਾਂ ਵਿੱਚ ਮੈਂ ਉਹਨਾਂ ਨੂੰ ਹੱਕ ਦਿਆਂਗਾ ਸਰਾਪ, ਹੌਲ ਅਤੇ ਨੱਕ ਚੜ੍ਹਾਉਣ ਅਤੇ ਨਿੰਦਿਆ ਦਾ ਕਾਰਨ ਹੋਣਗੇ