Jeremiah 29:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਦੋਹਾਂ ਨਬੀਆਂ ਨੇ ਇਸਰਾਏਲ ਦੇ ਲੋਕਾਂ ਅੰਦਰ ਬਹੁਤ ਮੰਦੀਆਂ ਗੱਲਾਂ ਕੀਤੀਆਂ ਸਨ। ਉਨ੍ਹਾਂ ਨੇ ਵਿਭਚਾਰ ਦਾ ਪਾਪ ਕੀਤਾ, ਆਪਣੇ ਗੁਆਂਢੀਆਂ ਦੀਆਂ ਪਤਨੀਆਂ ਨਾਲ। ਉਨ੍ਹਾਂ ਨੇ ਝੂਠ ਵੀ ਬੋਲਿਆ ਅਤੇ ਇਹ ਵੀ ਆਖਿਆ ਕਿ ਉਹ ਝੂਠ ਮੇਰੇ ਵੱਲੋਂ, ਯਹੋਵਾਹ ਵੱਲੋਂ, ਸੰਦੇਸ਼ ਸਨ। ਮੈਂ ਉਨ੍ਹਾਂ ਨੂੰ ਇਹ ਗੱਲਾਂ ਕਰਨ ਲਈ ਨਹੀਂ ਆਖਿਆ ਸੀ। ਮੈਂ ਜਾਣਦਾ ਹਾਂ ਕਿ ਉਨ੍ਹਾਂ ਨੇ ਕੀ ਕੀਤਾ ਹੈ। ਮੈਂ ਸਾਖੀ ਹਾਂ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਓਹਨਾਂ ਇਸਾਰਏਲ ਵਿੱਚ ਮੂਰਖਪੁਣਾ ਕੀਤਾ ਅਤੇ ਆਪਣੇ ਗੁਆਂਢੀਆਂ ਦੀਆਂ ਤੀਵੀਆਂ ਨਾਲ ਜ਼ਨਾਹ ਕੀਤਾ ਅਤੇ ਮੇਰੇ ਨਾਮ ਉੱਤੇ ਝੂਠੀਆਂ ਗੱਲਾਂ ਬੋਲੇ ਜਿਨ੍ਹਾਂ ਦਾ ਮੈਂ ਓਹਨਾਂ ਨੂੰ ਹੁਕਮ ਨਹੀਂ ਦਿੱਤਾ ਸੀ। ਮੈਂ ਓਹੋ ਹਾਂ ਜੋ ਜਾਣਦਾ ਹਾਂ ਅਤੇ ਮੈਂ ਗਵਾਹ ਹਾਂ, ਯਹੋਵਾਹ ਦਾ ਵਾਕ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਹਨਾਂ ਇਸਰਾਏਲ ਵਿੱਚ ਮੂਰਖਪੁਣਾ ਕੀਤਾ ਅਤੇ ਆਪਣੀਆਂ ਗੁਆਂਢੀਆਂ ਦੀਆਂ ਔਰਤਾਂ ਦੇ ਨਾਲ ਵਿਭਚਾਰ ਕੀਤਾ ਅਤੇ ਮੇਰੇ ਨਾਮ ਉੱਤੇ ਝੂਠੀਆਂ ਗੱਲਾਂ ਬੋਲੇ ਜਿਹਨਾਂ ਦਾ ਮੈਂ ਉਹਨਾਂ ਨੂੰ ਹੁਕਮ ਨਹੀਂ ਦਿੱਤਾ ਸੀ। ਮੈਂ ਉਹੋ ਹਾਂ ਜੋ ਜਾਣਦਾ ਹੈ ਅਤੇ ਮੈਂ ਗਵਾਹ ਹਾਂ, ਯਹੋਵਾਹ ਦਾ ਵਾਕ ਹੈ।