Jeremiah 3:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਇਹ ਵੀ ਆਖਿਆ, “ਇਸਰਾਏਲ ਦੇ ਲੋਕੋ, ਤੁਸੀਂ ਮੇਰੇ ਨਾਲ ਬੇਵਫ਼ਾ ਹੋ। ਪਰ ਮੇਰੇ ਵੱਲ ਪਰਤ ਕੇ ਆ ਜਾਓ! ਪਰਤ ਆਓ ਅਤੇ ਮੈਂ ਤੁਹਾਨੂੰ ਮੇਰੇ ਨਾਲ ਬੇਵਫ਼ਾਈ ਕਰਨ ਲਈ ਮਾਫ਼ ਕਰ ਦਿਆਂਗਾ।” “ਲੋਕਾਂ ਨੂੰ ਆਖਣਾ ਚਾਹੀਦਾ ਹੈ, ‘ਹਾਂ, ਅਸੀਂ ਤੁਹਾਡੇ ਕੋਲ ਪਰਤ ਆਵਾਂਗੇ। ਤੁਸੀਂ ਹੀ ਯਹੋਵਾਹ ਸਾਡੇ ਪਰਮੇਸ਼ੁਰ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਫਿਰਤੂ ਪੁੱਤ੍ਰੋਂ, ਮੁੜੋ, ਮੈਂ ਤੁਹਾਡੇ ਫਿਰਨ ਦਾ ਦਵਾ ਦਾਰੂ ਕਰਾਂਗਾ। ਵੇਖ, ਅਸੀਂ ਤੇਰੇ ਕੋਲ ਆਏ ਹਾਂ, ਤੂੰ ਸਾਡਾ ਯਹੋਵਾਹ ਪਰਮੇਸ਼ੁਰ ਜੋ ਹੈਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਫਿਰਤੂ ਪੁੱਤਰੋ, ਮੁੜੋ, ਮੈਂ ਤੁਹਾਡੇ ਫਿਰਨ ਦਾ ਦਵਾ-ਦਾਰੂ ਕਰਾਂਗਾ। ਵੇਖ, ਅਸੀਂ ਤੇਰੇ ਕੋਲ ਆਏ ਹਾਂ, ਤੂੰ ਸਾਡਾ ਯਹੋਵਾਹ ਪਰਮੇਸ਼ੁਰ ਜੋ ਹੈਂ।