Jeremiah 30:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਕੌਮਾਂ ਤੁਹਾਨੂੰ ਤਬਾਹ ਕੀਤਾ ਸੀ ਪਰ ਉਹ ਖੁਦ ਤਬਾਹ ਹੋ ਗਈਆਂ ਨੇ। ਇਸਰਾਏਲ ਤੇ ਯਹੂਦਾਹ, ਤੁਹਾਡੇ ਦੁਸ਼ਮਣ ਬੰਦੀ ਬਣ ਜਾਣਗੇ। ਉਨ੍ਹਾਂ ਲੋਕਾਂ ਤੁਹਾਡੀਆਂ ਚੀਜ਼ਾਂ ਚੁਰਾਈਆਂ ਸਨ। ਪਰ ਹੋਰ ਲੋਕੀਂ ਉਨ੍ਹਾਂ ਦੀ ਚੋਰੀ ਕਰਨਗੇ। ਉਨ੍ਹਾਂ ਲੋਕਾਂ ਜੰਗ ਅੰਦਰ ਤੁਹਾਡੀਆਂ ਚੀਜ਼ਾਂ ਖੋਹੀਆਂ ਸਨ। ਪਰ ਹੁਣ ਦੂਸਰੇ ਲੋਕ ਜੰਗ ਅੰਦਰ ਉਨ੍ਹਾਂ ਦੀਆਂ ਚੀਜ਼ਾਂ ਖੋਹਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਓਹ ਸਾਰੇ ਜਿਹੜੇ ਤੈਨੂੰ ਨਿਗਲਦੇ ਹਨ, ਓਹ ਆਪ ਨਿਗਲੇ ਜਾਣਗੇ, ਤੇਰੇ ਸਾਰੇ ਵਿਰੋਧੀ, ਹਾਂ, ਸਾਰਿਆਂ ਦੇ ਸਾਰੇ, ਅਸੀਰੀ ਵਿੱਚ ਜਾਣਗੇ, ਜਿਹੜੇ ਤੈਨੂੰ ਲੁੱਟਦੇ ਹਨ ਓਹ ਆਪ ਲੁੱਟੇ ਜਾਣਗੇ, ਜਿਹੜੇ ਤੈਨੂੰ ਸ਼ਿਕਾਰ ਬਣਾਉਂਦੇ ਮੈਂ ਓਹਨਾਂ ਨੂੰ ਸ਼ਿਕਾਰ ਬਣਾਵਾਂਗਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਉਹ ਸਾਰੇ ਜਿਹੜੇ ਤੈਨੂੰ ਨਿਗਲਦੇ ਹਨ, ਉਹ ਆਪ ਨਿਗਲੇ ਜਾਣਗੇ, ਤੇਰੇ ਸਾਰੇ ਵਿਰੋਧੀ, ਹਾਂ, ਸਾਰੀਆਂ ਦੇ ਸਾਰੇ, ਗ਼ੁਲਾਮੀ ਵਿੱਚ ਜਾਣਗੇ, ਜਿਹੜੇ ਤੈਨੂੰ ਲੁੱਟਦੇ ਹਨ ਉਹ ਆਪ ਲੁੱਟੇ ਜਾਣਗੇ, ਜਿਹੜੇ ਤੈਨੂੰ ਸ਼ਿਕਾਰ ਬਣਾਉਂਦੇ ਮੈਂ ਉਹਨਾਂ ਨੂੰ ਸ਼ਿਕਾਰ ਬਣਾਵਾਂਗਾ,