Jeremiah 30:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਆਖਦਾ ਹੈ: “ਹੁਣ ਯਾਕੂਬ ਦੇ ਬੰਦੇ ਬੰਦੀ ਨੇ। ਪਰ ਉਹ ਵਾਪਸ ਪਰਤ ਕੇ ਆਉਣਗੇ। ਅਤੇ ਮੈਂ ਯਾਕੂਬ ਦੇ ਮਕਾਨਾਂ ਉੱਤੇ ਤਰਸ ਕਰਾਂਗਾ। ਸ਼ਹਿਰ ਹੁਣ ਸਿਰਫ਼ ਖੰਡਰਾਂ ਨਾਲ ਢੱਕੀ ਹੋਈ ਸੱਖਣੀ ਪਹਾੜੀ ਹੀ ਹੈ। ਪਰ ਸ਼ਹਿਰ ਨੂੰ ਇਸਦੀ ਪਹਾੜੀ ਉੱਤੇ ਉਸਾਰਿਆ ਜਾਵੇਗਾ। ਅਤੇ ਪਾਤਸ਼ਾਹ ਦੇ ਮਹਿਲ ਨੂੰ ਉਸਾਰਿਆ ਜਾਵੇਗਾ, ਜਿੱਥੇ ਇਸ ਨੂੰ ਹੋਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਯਾਕੂਬ ਦੇ ਤੰਬੂਆਂ ਦੀ ਅਸੀਰੀ ਨੂੰ ਮੁਕਾ ਦਿਆਂਗਾ, ਅਤੇ ਉਹ ਦੇ ਵਸੇਬਿਆਂ ਉੱਤੇ ਰਹਮ ਕਰਾਂਗਾ। ਸ਼ਹਿਰ ਆਪਣੇ ਥੇਹ ਉੱਤੇ ਫੇਰ ਬਣਾਇਆ ਜਾਵੇਗਾ, ਅਤੇ ਮਹਿਲ ਆਪਣੇ ਹੀ ਥਾਂ ਉੱਤੇ ਵਸਾਇਆ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਯਾਕੂਬ ਦੇ ਤੰਬੂਆਂ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ, ਅਤੇ ਉਹ ਦੇ ਵਸੇਬਿਆਂ ਉੱਤੇ ਰਹਮ ਕਰਾਂਗਾ। ਸ਼ਹਿਰ ਆਪਣੇ ਥੇਹ ਉੱਤੇ ਫਿਰ ਬਣਾਇਆ ਜਾਵੇਗਾ, ਅਤੇ ਮਹਿਲ ਆਪਣੇ ਹੀ ਥਾਂ ਉੱਤੇ ਵਸਾਇਆ ਜਾਵੇਗਾ।