Jeremiah 30:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਜਿਹਾ ਹੀ ਕਰ ਕਿਉਂ ਕਿ ਉਹ ਦਿਨ ਆਉਣਗੇ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “ਜਦੋਂ ਮੈਂ ਆਪਣੇ ਲੋਕਾਂ ਨੂੰ ਜਲਾਵਤਨੀ ਵਿੱਚੋਂ ਵਾਪਸ ਇਸਰਾਏਲ ਅਤੇ ਯਹੂਦਾਹ ਵਿੱਚ ਲਿਆਵਾਂਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “ਮੈਂ ਉਨ੍ਹਾਂ ਲੋਕਾਂ ਨੂੰ ਉਸੇ ਧਰਤੀ ਉੱਤੇ ਵਸਾ ਦਿਆਂਗਾ ਜਿਹੜੀ ਮੈਂ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤੀ ਸੀ। ਫ਼ੇਰ ਮੇਰੇ ਬੰਦੇ ਉਸ ਧਰਤੀ ਦੇ ਦੋਬਾਰਾ ਮਾਲਿਕ ਹੋਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ, ਵੇਖੋ, ਓਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਆਪਣੀ ਪਰਜਾ ਇਸਰਾਏਲ ਅਤੇ ਯਹੂਦਾਹ ਦੀ ਅਸੀਰੀ ਨੂੰ ਮੁਕਾ ਦਿਆਂਗਾ, ਯਹੋਵਾਹ ਆਖਦਾ ਹੈ, ਅਤੇ ਮੈਂ ਓਹਨਾਂ ਨੂੰ ਉਸ ਦੇਸ ਵਿੱਚ ਮੋੜ ਲਿਆਵਾਂਗਾ ਜਿਹੜਾ ਮੈਂ ਓਹਨਾਂ ਦੇ ਪਿਉ ਦਾਦਿਆਂ ਨੂੰ ਦਿੱਤਾ ਅਤੇ ਉਹ ਦੇ ਉੱਤੇ ਓਬ ਕਬਜ਼ਾ ਕਰਨਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ, ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਆਪਣੀ ਪਰਜਾ ਇਸਰਾਏਲ ਅਤੇ ਯਹੂਦਾਹ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ, ਯਹੋਵਾਹ ਆਖਦਾ ਹੈ, ਅਤੇ ਮੈਂ ਉਹਨਾਂ ਨੂੰ ਉਸ ਦੇਸ ਵਿੱਚ ਮੋੜ ਲਿਆਵਾਂਗਾ ਜਿਹੜਾ ਮੈਂ ਉਹਨਾਂ ਦੇ ਪੁਰਖਿਆਂ ਨੂੰ ਦਿੱਤਾ ਅਤੇ ਉਹ ਦੇ ਉੱਤੇ ਉਹ ਕਬਜ਼ਾ ਕਰਨਗੇ।