Jeremiah 31:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੌਮੋ, ਯਹੋਵਾਹ ਵੱਲੋਂ, ਇਸ ਸੰਦੇਸ਼ ਨੂੰ ਸੁਣੋ! ਇਸ ਸੰਦੇਸ਼ ਬਾਰੇ ਸਮੁੰਦਰ ਕੰਢੇ ਦੇ ਦੂਰ-ਦੁਰਾਡੇ ਦੇ ਦੇਸ਼ਾਂ ਨੂੰ ਦੱਸੋ। ‘ਪਰਮੇਸ਼ੁਰ ਨੇ ਇਸਰਾਏਲ ਦੇ ਲੋਕਾਂ ਨੂੰ ਖਿੰਡਾਇਆ ਸੀ ਪਰ ਪਰਮੇਸ਼ੁਰ ਹੀ ਉਨ੍ਹਾਂ ਨੂੰ ਵਾਪਸ ਇਕੱਠਿਆਂ ਲਿਆਵੇਗਾ ਅਤੇ ਉਹ ਇੱਕ ਅਯਾਲੀ ਵਾਂਗ ਆਪਣੇ ਇੱਜੜ (ਲੋਕਾਂ) ਦੀ ਨਿਗਰਾਨੀ ਕਰੇਗਾ।’
Punjabi Bible 2016 - ਪਵਿੱਤਰ ਬਾਈਬਲ O.V.
ਹੇ ਕੌਮੋ, ਯਹੋਵਾਹ ਦਾ ਬਚਨ ਸੁਣੋ, ਅਤੇ ਦੂਰ ਦੇ ਟਾਪੂਆਂ ਵਿੱਚ ਇਹ ਦੱਸੋ, ਅਤੇ ਆਖੋ, ਉਹ ਜਿਸ ਇਸਰਾਏਲ ਨੂੰ ਖੇਰੂੰ ਖੇਰੂੰ ਕੀਤਾ ਉਹ ਨੂੰ ਇਕੱਠਾ ਕਰੇਗਾ, ਅਤੇ ਆਜੜੀ ਵਾਂਙੁ ਆਪਣੇ ਇੱਜੜ ਦੀ ਰਾਖੀ ਕਰੇਗਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਕੌਮੋਂ ਯਹੋਵਾਹ ਦਾ ਬਚਨ ਸੁਣੋ, ਅਤੇ ਦੂਰ ਦੇ ਟਾਪੂਆਂ ਵਿੱਚ ਇਹ ਦੱਸੋ, ਅਤੇ ਆਖੋ, ਉਹ ਜਿਸ ਇਸਰਾਏਲ ਨੂੰ ਖੇਰੂੰ-ਖੇਰੂੰ ਕੀਤਾ ਉਹ ਨੂੰ ਇਕੱਠਾ ਕਰੇਗਾ, ਅਤੇ ਆਜੜੀ ਵਾਂਗੂੰ ਆਪਣੇ ਇੱਜੜ ਦੀ ਰਾਖੀ ਕਰੇਗਾ,