Jeremiah 31:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਲੋਕ ਸੀਯੋਨ ਦੀ ਚੋਟੀ ਉੱਤੇ ਆਉਣਗੇ ਅਤੇ ਉਹ ਖੁਸ਼ੀ ਦੇ ਨਾਹਰੇ ਮਾਰਨਗੇ। ਉਨ੍ਹਾਂ ਦੇ ਚਿਹਰੇ ਉਨ੍ਹਾਂ ਚੰਗੀਆਂ ਚੀਜ਼ਾਂ ਲਈ ਖੁਸ਼ੀ ਨਾਲ ਚਮਕਣਗੇ ਜੋ ਯਹੋਵਾਹ ਉਨ੍ਹਾਂ ਨੂੰ ਦੇਵੇਗਾ। ਯਹੋਵਾਹ ਉਨ੍ਹਾਂ ਨੂੰ ਅਨਾਜ, ਨਵੀਂ ਮੈਅ, ਜ਼ੈਤੂਨ ਦਾ ਤੇਲ, ਲੇਲੇ ਅਤੇ ਗਾਵਾਂ ਦੇਵੇਗਾ। ਉਹ ਉਸ ਬਾਗ਼ ਵਰਗੇ ਹੋਣਗੇ, ਜਿੱਥੇ ਪਾਣੀ ਬਹੁਤ ਹੁੰਦਾ ਹੈ। ਅਤੇ ਇਸਰਾਏਲ ਦੇ ਲੋਕ ਹੁਣ ਹੋਰ ਮੁਸ਼ਕਿਲ ਵਿੱਚ ਨਹੀਂ ਪੈਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਆਉਣਗੇ ਅਤੇ ਸੀਯੋਨ ਦੀ ਚੋਟੀ ਉੱਤੇ ਜੈਕਾਰੇ ਗਜਾਉਣਗੇ, ਅਤੇ ਯਹੋਵਾਹ ਦੀ ਭਲਿਆਈ ਦੇ ਕਾਰਨ ਚਮਕਣਗੇ, ਅੰਨ, ਨਵੀਂ ਮੈਂ ਅਤੇ ਤੇਲ, ਇੱਜੜ ਦੇ ਬੱਚੇ ਅਤੇ ਗਾਈਆਂ ਬਲਦ ਦੇ ਕਾਰਨ, ਓਹਨਾਂ ਦੀ ਜਾਨ ਸਿੰਜੇ ਹੋਏ ਬਾਗ ਵਾਂਙੁ ਹੋਵੇਗੀ, ਓਹ ਫੇਰ ਕਦੀ ਉਦਾਸ ਨਾ ਹੋਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਆਉਣਗੇ ਅਤੇ ਸੀਯੋਨ ਦੀ ਚੋਟੀ ਉੱਤੇ ਜੈਕਾਰੇ ਗਜਾਉਣਗੇ, ਅਤੇ ਯਹੋਵਾਹ ਦੀ ਭਲਿਆਈ ਦੇ ਕਾਰਨ ਚਮਕਣਗੇ, ਅੰਨ, ਨਵੀਂ ਮੈਂ ਅਤੇ ਤੇਲ, ਇੱਜੜ ਦੇ ਬੱਚੇ ਅਤੇ ਗਾਈਆਂ ਬਲ਼ਦ ਦੇ ਕਾਰਨ, ਉਹਨਾਂ ਦੀ ਜਾਨ ਸਿੰਜੇ ਹੋਏ ਬਾਗ਼ ਵਾਂਗੂੰ ਹੋਵੇਗੀ, ਉਹ ਫਿਰ ਕਦੀ ਉਦਾਸ ਨਾ ਹੋਣਗੇ।