Jeremiah 31:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਆਖਦਾ ਹੈ, “ਤੁਸੀਂ ਜਾਣਦੇ ਹੋ ਕਿ ਅਫ਼ਰਾਈਮ ਮੇਰਾ ਪਿਆਰਾ ਪੁੱਤਰ ਹੈ। ਮੈਂ ਉਸ ਬੱਚੇ ਨੂੰ ਪਿਆਰ ਕਰਦਾ ਹਾਂ। ਹਾਂ, ਮੈਂ ਉਸ ਨੂੰ ਬੜੀ ਵਾਰੀ ਨਿੰਦਿਆ ਪਰ ਹਾਲੇ ਵੀ ਮੈਨੂੰ ਉਸਦਾ ਖਿਆਲ ਹੈ। ਮੈਂ ਉਸ ਨੂੰ ਬਹੁਤ ਪਿਆਰ ਕਰਦਾ ਹਾਂ। ਅਤੇ ਸੱਚਮੁੱਚ ਮੈਂ ਉਸ ਨੂੰ ਤਸੱਲੀ ਦੇਣਾ ਚਾਹੁੰਦਾ ਹਾਂ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਅਫ਼ਰਾਈਮ ਮੇਰਾ ਪਿਆਰਾ ਪੁੱਤ੍ਰ ਹੈ? ਕੀ ਉਹ ਲਾਡਲਾ ਬੱਚਾ ਹੈ? ਜਦ ਕਦੀ ਵੀ ਮੈਂ ਉਹ ਦੇ ਵਿਰੁੱਧ ਬੋਲਦਾ ਹਾਂ, ਤਦ ਵੀ ਮੈਂ ਹੁਣ ਤੀਕ ਉਹ ਨੂੰ ਚੇਤੇ ਰੱਖਦਾ ਹਾਂ, ਮੇਰਾ ਦਿਲ ਉਹ ਦੇ ਲਈ ਤਰਸਦਾ ਹੈ, ਮੈਂ ਸੱਚ ਮੁੱਚ ਉਹ ਦੇ ਉੱਤੇ ਰਹਮ ਕਰਾਂਗਾ, ਯਹੋਵਾਹ ਦਾ ਵਾਕ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਇਫ਼ਰਾਈਮ ਮੇਰਾ ਪਿਆਰਾ ਪੁੱਤਰ ਹੈ? ਕੀ ਉਹ ਲਾਡਲਾ ਬੱਚਾ ਹੈ? ਜਦ ਕਦੀ ਵੀ ਮੈਂ ਉਹ ਦੇ ਵਿਰੁੱਧ ਬੋਲਦਾ ਹਾਂ, ਤਦ ਵੀ ਮੈਂ ਹੁਣ ਤੱਕ ਉਹ ਨੂੰ ਚੇਤੇ ਰੱਖਦਾ ਹਾਂ, ਮੇਰਾ ਦਿਲ ਉਹ ਦੇ ਲਈ ਤਰਸਦਾ ਹੈ, ਮੈਂ ਸੱਚ-ਮੁੱਚ ਉਸ ਦੇ ਉੱਤੇ ਰਹਮ ਕਰਾਂਗਾ, ਯਹੋਵਾਹ ਦਾ ਵਾਕ ਹੈ।