Jeremiah 31:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, “ਮੈਂ ਯਹੂਦਾਹ ਦੇ ਲੋਕਾਂ ਲਈ ਫ਼ੇਰ ਚੰਗੀਆਂ ਗੱਲਾਂ ਕਰਾਂਗਾ। ਮੈਂ ਉਨ੍ਹਾਂ ਲੋਕਾਂ ਨੂੰ ਵਾਪਸ ਲਿਆਵਾਂਗਾ ਜਿਨ੍ਹਾਂ ਨੂੰ ਬੰਦੀ ਬਣਾ ਕੇ ਲਿਜਾਇਆ ਗਿਆ ਸੀ। ਉਸ ਸਮੇਂ, ਯਹੂਦਾਹ ਦੀ ਧਰਤੀ ਅਤੇ ਇਸ ਦੇ ਕਸਬਿਆਂ ਦੇ ਲੋਕ ਇੱਕ ਵਾਰੀ ਫ਼ੇਰ ਇਹ ਸ਼ਬਦ ਵਰਤਣਗੇ: ਯਹੋਵਾਹ ਤੁਹਾਨੂੰ ਅਸੀਸ ਦੇਵੇ, ਚੰਗੇ ਘਰ ਅਤੇ ਪਵਿੱਤਰ ਪਰਬਤ!”
Punjabi Bible 2016 - ਪਵਿੱਤਰ ਬਾਈਬਲ O.V.
ਸੈਨਾਂ ਦੇ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, - ਇੱਕ ਵਾਰ ਫੇਰ ਓਹ ਏਹ ਗੱਲ ਯਹੂਦਾਹ ਦੇ ਦੇਸ ਅਤੇ ਉਹ ਦੇ ਸ਼ਹਿਰਾਂ ਵਿੱਚ ਆਖਣਗੇ, ਜਦ ਮੈਂ ਓਹਨਾਂ ਦੀ ਅਸੀਰੀ ਨੂੰ ਮੁਕਾ ਦਿਆਂਗਾ, ਹੇ ਧਰਮ ਦੀ ਵਸੋਂ ਅਤੇ ਪਵਿੱਤਰ ਪਹਾੜ, ਯਹੋਵਾਹ ਤੈਨੂੰ ਬਕਰਤ ਦੇਵੇ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਇੱਕ ਵਾਰ ਫਿਰ ਉਹ ਇਹ ਗੱਲ ਯਹੂਦਾਹ ਦੇ ਦੇਸ ਅਤੇ ਉਹਨਾਂ ਦੇ ਸ਼ਹਿਰਾਂ ਵਿੱਚ ਆਖਣਗੇ, ਜਦ ਮੈਂ ਉਹਨਾਂ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ, ਹੇ ਧਰਮ ਦੀ ਵੱਸੋਂ ਅਤੇ ਪਵਿੱਤਰ ਪਰਬਤ, ਯਹੋਵਾਹ ਤੈਨੂੰ ਬਰਕਤ ਦੇਵੇ!