Jeremiah 31:32 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਓਸ ਤਰ੍ਹਾਂ ਦਾ ਇਕਰਾਰਨਾਮਾ ਨਹੀਂ ਹੋਵੇਗਾ ਜਿਹੜਾ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਕੀਤਾ ਸੀ। ਉਹ ਇਕਰਾਰਨਾਮਾ ਮੈਂ ਉਦੋਂ ਕੀਤਾ ਸੀ ਜਦੋਂ ਮੈਂ ਉਨ੍ਹਾਂ ਨੂੰ ਹੱਥ ਫ਼ੜ ਕੇ ਮਿਸਰ ਤੋਂ ਬਾਹਰ ਲੈ ਆਇਆ ਸੀ। ਮੈਂ ਉਨ੍ਹਾਂ ਦਾ ਮਾਲਕ ਸੀ ਪਰ ਉਨ੍ਹਾਂ ਨੇ ਉਹ ਇਕਰਾਰਨਾਮਾ ਤੋੜ ਦਿੱਤਾ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇਮ ਵਾਂਙੁ ਨਹੀਂ ਜਿਹੜਾ ਓਹਨਾਂ ਦੇ ਪਿਉ ਦਾਦਿਆਂ ਨਾਲ ਬੰਨ੍ਹਿਆ ਜਿਸ ਦਿਨ ਮੈਂ ਓਹਨਾਂ ਦਾ ਹੱਥ ਫੜਿਆ ਭਈ ਓਹਨਾਂ ਨੂੰ ਮਿਸਰ ਦੇਸ ਵਿੱਚੋਂ ਬਾਹਰ ਲਿਆਵਾਂ, ਜਿਸ ਮੇਰੇ ਨੇਮ ਨੂੰ ਓਹਨਾਂ ਨੇ ਤੋੜ ਦਿੱਤਾ ਭਾਵੇਂ ਮੈਂ ਓਹਨਾਂ ਦਾ ਵਿਆਂਧੜ ਸਾਂ, ਯਹੋਵਾਹ ਦਾ ਵਾਕ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇਮ ਵਾਂਗੂੰ ਨਹੀਂ ਜਿਹੜਾ ਉਹਨਾਂ ਦੇ ਪੁਰਖਿਆਂ ਨਾਲ ਬੰਨ੍ਹਿਆ ਜਿਸ ਦਿਨ ਮੈਂ ਉਹਨਾਂ ਦਾ ਹੱਥ ਫੜ੍ਹਿਆ ਕਿ ਉਹਨਾਂ ਨੂੰ ਮਿਸਰ ਦੇਸ ਵਿੱਚੋਂ ਬਾਹਰ ਲਿਆਵਾਂ, ਜਿਸ ਮੇਰੇ ਨੇਮ ਨੂੰ ਉਹਨਾਂ ਨੇ ਤੋੜ ਦਿੱਤਾ ਭਾਵੇਂ ਮੈਂ ਉਹਨਾਂ ਦਾ ਸੁਆਮੀ ਸੀ, ਯਹੋਵਾਹ ਦਾ ਵਾਕ ਹੈ