Jeremiah 31:37 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਆਖਦਾ ਹੈ: “ਮੈਂ ਕਦੇ ਵੀ ਇਸਰਾਏਲ ਦੇ ਉੱਤਰਾਧਿਕਾਰੀਆਂ ਨੂੰ ਨਹੀਂ ਤਿਆਗਾਂਗਾ। ਉਹ ਉਦੋਂ ਹੀ ਵਾਪਰੇਗਾ, ਜੇ ਲੋਕ ਉੱਪਰ ਅਕਾਸ਼ ਨੂੰ ਮਾਪ ਲੈਣ ਅਤੇ ਹੇਠਾਂ ਧਰਤੀ ਦੇ ਸਾਰੇ ਭੇਤ ਜਾਣ ਲੈਣ। ਸਿਰਫ਼ ਉਦੋਂ ਹੀ ਮੈਂ ਇਸਰਾਏਲ ਦੇ ਉੱਤਰਾਧਿਕਾਰੀਆਂ ਨੂੰ ਤਿਆਗਾਂਗਾ। ਸਿਰਫ਼ ਉਦੋਂ ਹੀ ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਕੀਤੇ ਮੰਦੇ ਕੰਮਾਂ ਖਾਤਰ ਤਿਆਗਾਂਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਐਉਂ ਆਖਦਾ ਹੈ, - ਜੇ ਉੱਪਰੋਂ ਅਕਾਸ਼ ਮਿਣਿਆ ਜਾਵੇ, ਅਤੇ ਹੇਠਾਂ ਧਰਤੀ ਦੀਆਂ ਨੀਹਾਂ ਦੀ ਭਾਲ ਕੀਤੀ ਜਾਵੇ, ਤਦ ਮੈਂ ਵੀ ਇਸਰਾਏਲ ਦੀ ਸਾਰੀ ਨਸਲ ਨੂੰ, ਓਹਨਾਂ ਦੇ ਸਾਰੇ ਕੰਮਾਂ ਦੇ ਕਾਰਨ ਰੱਦ ਦਿਆਂਗਾ, ਯਹੋਵਾਹ ਦਾ ਵਾਕ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਜੇ ਉੱਪਰੋਂ ਅਕਾਸ਼ ਮਿਣਿਆ ਜਾਵੇ, ਅਤੇ ਹੇਠਾਂ ਧਰਤੀ ਦੀਆਂ ਨੀਹਾਂ ਦੀ ਭਾਲ ਕੀਤੀ ਜਾਵੇ, ਤਦ ਮੈਂ ਵੀ ਇਸਰਾਏਲ ਦੀ ਸਾਰੀ ਨਸਲ ਨੂੰ ਉਹਨਾਂ ਦੇ ਸਾਰੇ ਕੰਮਾਂ ਦੇ ਕਾਰਨ ਰੱਦ ਦਿਆਂਗਾ, ਯਹੋਵਾਹ ਦਾ ਵਾਕ ਹੈ।