Jeremiah 31:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਚੇਤੇ ਰੱਖੋ, ਮੈਂ ਇਸਰਾਏਲ ਨੂੰ ਉੱਤਰ ਵੱਲ ਦੇ ਉਸ ਦੇਸ਼ ਵਿੱਚੋਂ ਲਿਆਵਾਂਗਾ। ਮੈਂ ਇਸਰਾਏਲ ਦੇ ਲੋਕਾਂ ਨੂੰ ਧਰਤੀ ਦੀਆਂ ਦੂਰ-ਦੁਰਾਡੀਆਂ ਥਾਵਾਂ ਤੋਂ ਇਕੱਠੇ ਕਰਾਂਗਾ। ਕੁਝ ਲੋਕ ਅੰਨ੍ਹੇ ਜਾਂ ਵਿਕਲਾਂਗ ਹੋਣਗੇ। ਕੁਝ ਔਰਤਾਂ ਗਰਭਵਤੀ, ਬੱਚੇ ਜਣਨ ਲਈ ਤਿਆਰ ਹੋਣਗੀਆਂ। ਪਰ ਬਹੁਤ ਸਾਰੇ ਲੋਕ ਵਾਪਸ ਆਉਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਮੈਂ ਉੱਤਰ ਦੇ ਦੇਸ ਵੱਲੋਂ ਓਹਨਾਂ ਨੂੰ ਲਿਆਵਾਂਗਾ, ਮੈਂ ਓਹਨਾਂ ਨੂੰ ਧਰਤੀ ਦੇ ਦੂਰ ਦਿਆਂ ਹਿੱਸਿਆਂ ਤੋਂ ਇਕੱਠਾ ਕਰਾਂਗਾ, ਓਹਨਾਂ ਵਿੱਚ ਅੰਨ੍ਹੇ ਅਤੇ ਲੰਙੇ, ਗਰਭਣੀ ਤੀਵੀਂ ਅਤੇ ਜਣਨ ਦੀਆਂ ਪੀੜਾਂ ਵਾਲੀ ਇਕੱਠੀਆਂ, ਅਤੇ ਇੱਕ ਵੱਡੀ ਸਭਾ ਏਥੇ ਮੁੜੇਗੀ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਮੈਂ ਉੱਤਰ ਦੇ ਦੇਸ ਵੱਲੋਂ ਉਹਨਾਂ ਨੂੰ ਲਿਆਵਾਂਗਾ, ਮੈਂ ਉਹਨਾਂ ਨੂੰ ਧਰਤੀ ਦੇ ਦੂਰ ਦਿਆਂ ਹਿੱਸਿਆਂ ਤੋਂ ਇਕੱਠਾ ਕਰਾਂਗਾ, ਉਹਨਾਂ ਵਿੱਚ ਅੰਨ੍ਹੇ ਅਤੇ ਲੰਗੜੇ, ਗਰਭਵਤੀ ਔਰਤ ਅਤੇ ਜਣਨ ਦੀਆਂ ਪੀੜਾਂ ਵਾਲੀ ਇਕੱਠੀਆਂ, ਅਤੇ ਇੱਕ ਵੱਡੀ ਸਭਾ ਇੱਥੇ ਮੁੜੇਗੀ!