Jeremiah 31:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਲੋਕ ਰੋਦੇ ਹੋਏ ਆਉਣਗੇ। ਪਰ ਮੈਂ ਉਨ੍ਹਾਂ ਦੀ ਅਗਵਾਈ ਕਰਾਂਗਾ ਅਤੇ ਉਨ੍ਹਾਂ ਨੂੰ ਸੱਕੂਨ ਦੇਵਾਂਗਾ। ਮੈਂ ਉਨ੍ਹਾਂ ਲੋਕਾਂ ਦੀ ਅਗਵਾਈ ਪਾਣੀ ਦੀਆਂ ਨਦੀਆਂ ਦੇ ਨਾਲ-ਨਾਲ ਕਰਾਂਗਾ। ਮੈਂ ਉਨ੍ਹਾਂ ਦੀ ਅਗਵਾਈ ਸੌਖੇ ਰਾਹ ਉੱਤੇ ਅਗਵਾਈ ਕਰਾਂਗਾ ਤਾਂ ਜੋ ਉਹ ਠੋਕਰਾਂ ਨਾ ਖਾਣ। ਮੈਂ ਓਸੇ ਤਰ੍ਹਾਂ ਉਨ੍ਹਾਂ ਦੀ ਅਗਵਾਈ ਕਰਾਂਗਾ ਕਿਉਂ ਕਿ ਮੈਂ ਇਸਰਾਏਲ ਦਾ ਪਿਤਾ ਹਾਂ। ਅਤੇ ਅਫ਼ਰਾਈਮ ਮੇਰਾ ਪਹਿਲੋਠਾ ਪੁੱਤਰ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਰੋਂਦੇ ਹੋਏ ਆਉਣਗੇ, ਮੈਂ ਓਹਨਾਂ ਦੀ ਅਰਦਾਸਾਂ ਨਾਲ ਅਗਵਾਈ ਕਰਾਂਗਾ, ਮੈਂ ਪਾਣੀ ਦੀਆਂ ਨਦੀਆਂ ਉੱਤੇ ਓਹਨਾਂ ਨੂੰ ਲੈ ਜਾਵਾਂਗਾ, ਅਤੇ ਉਸ ਸਿੱਧੇ ਰਾਹ ਵਿੱਚ ਜਿੱਥੇ ਓਹ ਠੋਕਰ ਨਾ ਖਾਣ, ਕਿਉਂ ਜੋ ਮੈਂ ਇਸਰਾਏਲ ਦਾ ਪਿਤਾ ਹਾਂ, ਅਤੇ ਅਫ਼ਰਾਈਮ ਮੇਰਾ ਪਲੋਠਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਰੋਂਦੇ ਹੋਏ ਆਉਣਗੇ, ਮੈਂ ਉਹਨਾਂ ਦੀ ਅਰਦਾਸਾਂ ਨਾਲ ਅਗਵਾਈ ਕਰਾਂਗਾ, ਮੈਂ ਪਾਣੀ ਦੀਆਂ ਨਦੀਆਂ ਉੱਤੇ ਉਹਨਾਂ ਨੂੰ ਲੈ ਜਾਂਵਾਂਗਾ, ਅਤੇ ਉਸ ਸਿੱਧੇ ਰਾਹ ਵਿੱਚ ਜਿੱਥੇ ਉਹ ਠੋਕਰ ਨਾ ਖਾਣ, ਕਿਉਂ ਜੋ ਮੈਂ ਇਸਰਾਏਲ ਦਾ ਪਿਤਾ ਹਾਂ, ਅਤੇ ਇਫ਼ਰਾਈਮ ਮੇਰਾ ਪਹਿਲੌਠਾ ਹੈ।