Jeremiah 32:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਅਤੇ ਹੁਣ, ਦੁਸ਼ਮਣ ਨੇ ਸ਼ਹਿਰ ਨੂੰ ਘੇਰਾ ਪਾ ਲਿਆ ਹੈ। ਉਹ ਟੀਲੇ ਬਣਾ ਰਹੇ ਹਨ ਤਾਂ ਜੋ ਉਹ ਯਰੂਸ਼ਲਮ ਦੀਆਂ ਦੀਵਾਰਾਂ ਉੱਤੇ ਚੜ੍ਹ ਸੱਕਣ ਅਤੇ ਇਸ ਉੱਤੇ ਕਬਜ਼ਾ ਕਰ ਸੱਕਣ। ਬਾਬਲ ਦੀ ਫ਼ੌਜ ਆਪਣੀਆਂ ਤਲਵਾਰਾਂ, ਅਤੇ ਭੁੱਖਮਰੀ ਅਤੇ ਭਿਆਨਕ ਬਿਮਾਰੀ ਰਾਹੀਂ ਯਰੂਸ਼ਲਮ ਦੇ ਸ਼ਹਿਰ ਨੂੰ ਹਰਾ ਦੇਵੇਗੀ। ਬਾਬਲ ਦੀ ਫ਼ੌਜ ਹੁਣ ਸ਼ਹਿਰ ਉੱਤੇ ਹਮਲਾ ਕਰ ਰਹੀ ਹੈ। ਯਹੋਵਾਹ ਜੀ, ਤੁਸੀਂ ਆਖਿਆ ਸੀ ਕਿ ਇਉਂ ਵਾਪਰੇਗਾ-ਅਤੇ ਹੁਣ ਤੁਸੀਂ ਇਸ ਨੂੰ ਵਾਪਰਦੇ ਹੋਏ ਦੇਖ ਰਹੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਵੇਖ, ਸ਼ਹਿਰ ਦੇ ਲੈ ਲੈਣ ਲਈ ਉਸ ਤੀਕ ਦਮਦਮੇ ਬਣ ਗਏ ਹਨ ਅਤੇ ਸ਼ਹਿਰ ਕਸਦੀਆਂ ਦੇ ਹੱਥ ਵਿੱਚ ਜਿਨ੍ਹਾਂ ਉਹ ਦੇ ਉੱਤੇ ਚੜ੍ਹਾਈ ਕੀਤੀ ਹੈ ਤਲਵਾਰ, ਕਾਲ ਅਤੇ ਬਵਾ ਦੇ ਕਾਰਨ ਦਿੱਤਾ ਗਿਆ ਹੈ, ਅਤੇ ਜੋ ਤੂੰ ਬੋਲਿਆਂ ਸੈਂ ਉਹ ਹੋ ਗਿਆ ਹੈ ਅਤੇ ਵੇਖ, ਤੂੰ ਆਪ ਵੇਖਦਾ ਹੈਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖ, ਸ਼ਹਿਰ ਦੇ ਲੈ ਲੈਣ ਲਈ ਉਸ ਤੱਕ ਦਮਦਮੇ ਬਣ ਗਏ ਹਨ ਅਤੇ ਸ਼ਹਿਰ ਕਸਦੀਆਂ ਦੇ ਹੱਥ ਵਿੱਚ ਜਿਹਨਾਂ ਉਹ ਦੇ ਉੱਤੇ ਚੜ੍ਹਾਈ ਕੀਤੀ ਹੈ ਤਲਵਾਰ, ਕਾਲ ਅਤੇ ਬਵਾ ਦੇ ਕਾਰਨ ਦਿੱਤਾ ਗਿਆ ਹੈ ਅਤੇ ਜੋ ਉਹ ਬੋਲਿਆ ਸੋ ਉਹ ਹੋ ਗਿਆ ਹੈ, ਅਤੇ ਵੇਖ, ਤੂੰ ਆਪ ਦੇਖਦਾ ਹੈਂ