Jeremiah 32:37 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
‘ਮੈਂ ਇਸਰਾਏਲ ਅਤੇ ਯਹੂਦਾਹ ਦੇ ਲੋਕਾਂ ਨੂੰ ਆਪਣੀ ਧਰਤੀ ਛੱਡਣ ਲਈ ਮਜ਼ਬੂਰ ਕਰ ਦਿੱਤਾ ਹੈ। ਮੈਂ ਉਨ੍ਹਾਂ ਲੋਕਾਂ ਨਾਲ ਬਹੁਤ ਨਾਰਾਜ਼ ਸਾਂ। ਪਰ ਮੈਂ ਉਨ੍ਹਾਂ ਨੂੰ ਵਾਪਸ ਇਸ ਥਾਂ ਲਿਆਵਾਂਗਾ। ਮੈਂ ਉਨ੍ਹਾਂ ਲੋਕਾਂ ਨੂੰ ਉਨ੍ਹਾਂ ਥਾਵਾਂ ਉੱਤੋਂ ਇਕੱਠਿਆਂ ਕਰਾਂਗਾ ਜਿੱਥੇ ਮੈਂ ਉਨ੍ਹਾਂ ਨੂੰ ਜਾਣ ਲਈ ਮਜ਼ਬੂਰ ਕੀਤਾ ਸੀ। ਮੈਂ ਉਨ੍ਹਾਂ ਨੂੰ ਇਸ ਥਾਂ ਵਾਪਸ ਲਿਆਵਾਂਗਾ। ਮੈਂ ਉਨ੍ਹਾਂ ਨੂੰ ਸ਼ਾਂਤੀ ਨਾਲ ਜਿਉਣ ਦਿਆਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਮੈਂ ਓਹਨਾਂ ਨੂੰ ਸਾਰਿਆਂ ਦੇਸਾਂ ਵਿੱਚ ਜਿੱਥੇ ਮੈਂ ਓਹਨਾਂ ਨੂੰ ਆਪਣੇ ਕ੍ਰੋਧ, ਗੁੱਸੇ ਅਤੇ ਵੱਡੇ ਕੋਪ ਨਾਲ ਹੱਕ ਦਿੱਤਾ ਸੀ ਇੱਕਠਾ ਕਰਾਂਗਾ ਅਤੇ ਓਹਨਾਂ ਨੂੰ ਏਸ ਅਸਥਾਨ ਨੂੰ ਫੇਰ ਲਿਆਵਾਂਗਾ ਅਤੇ ਓਹਨਾਂ ਨੂੰ ਚੈਨ ਨਾਲ ਵਸਾਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਮੈਂ ਉਹਨਾਂ ਨੂੰ ਸਾਰਿਆਂ ਦੇਸਾਂ ਵਿੱਚੋਂ ਜਿੱਥੇ ਮੈਂ ਉਹਨਾਂ ਨੂੰ ਆਪਣੇ ਕ੍ਰੋਧ, ਗੁੱਸੇ ਅਤੇ ਵੱਡੇ ਕੋਪ ਨਾਲ ਹੱਕ ਦਿੱਤਾ ਸੀ ਇਕੱਠਾ ਕਰਾਂਗਾ ਅਤੇ ਉਹਨਾਂ ਨੂੰ ਇਸ ਸਥਾਨ ਨੂੰ ਫੇਰ ਲਿਆਵਾਂਗਾ ਅਤੇ ਉਹਨਾਂ ਨੂੰ ਚੈਨ ਨਾਲ ਵਸਾਵਾਂਗਾ