Jeremiah 32:39 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਉਨ੍ਹਾਂ ਲੋਕਾਂ ਅੰਦਰ ਸੱਚਮੁੱਚ ਵਿੱਚ ਇੱਕ ਹੋਣ ਦੀ ਲੋਚਾ ਪੈਦਾ ਕਰਾਂਗਾ। ਉਨ੍ਹਾਂ ਦਾ ਟੀਚਾ ਇੱਕ ਹੋਵੇਗਾ-ਉਹ ਆਪਣੀ ਸਾਰੀ ਜ਼ਿੰਦਗੀ ਸੱਚਮੁੱਚ ਮੇਰੀ ਹੀ ਉਪਾਸਨਾ ਕਰਨੀ ਚਾਹੁਂਣਗੇ। ਉਹ ਸੱਚਮੁੱਚ ਅਜਿਹਾ ਕਰਨਾ ਲੋਚਣਗੇ ਅਤੇ ਇਹੋ ਗੱਲ ਉਨ੍ਹਾਂ ਦੀ ਸੰਤਾਨ ਵੀ ਲੋਚੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਓਹਨਾਂ ਨੂੰ ਇੱਕ ਦਿਲ ਅਤੇ ਇੱਕ ਮਾਰਗ ਦਿਆਂਗਾ ਭਈ ਓਹ ਸਦਾ ਲਈ ਆਪਣੇ ਅਤੇ ਆਪਣੇ ਪਿੱਛੋਂ ਆਪਣੇ ਪੁੱਤ੍ਰਾਂ ਦੀ ਭਲਿਆਈ ਲਈ ਮੈਥੋਂ ਡਰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਹਨਾਂ ਨੂੰ ਇੱਕ ਦਿਲ ਅਤੇ ਇੱਕ ਮਾਰਗ ਦਿਖਾਵਾਂਗਾ ਭਈ ਉਹ ਸਦਾ ਲਈ ਆਪਣੇ ਅਤੇ ਆਪਣੇ ਪਿੱਛੋਂ ਆਪਣੇ ਪੁੱਤਰਾਂ ਦੀ ਭਲਿਆਈ ਲਈ ਮੈਥੋਂ ਡਰਨ