Jeremiah 32:44 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕੀ ਆਪਣੇ ਪੈਸੇ ਨਾਲ ਖੇਤ ਖਰੀਦਣਗੇ। ਉਹ ਆਪਣੇ ਇਕਰਾਰਨਾਮਿਆਂ ਉੱਪਰ ਹਸਤਾਖਰ ਕਰਨਗੇ ਅਤੇ ਉਨ੍ਹਾਂ ਨੂੰ ਮੁਹਰਬੰਦ ਕਰਨਗੇ। ਲੋਕ ਉਨ੍ਹਾਂ ਲੋਕਾਂ ਨੂੰ ਆਪਣੇ ਸੌਦਿਆਂ ਉੱਤੇ ਹਸਤਾਖਰ ਕਰਦਿਆਂ ਦੀ ਗਵਾਹੀ ਦੇਣਗੇ। ਲੋਕ ਫ਼ੇਰ ਉਸ ਧਰਤੀ ਅੰਦਰ ਖੇਤ ਖਰੀਦਣਗੇ ਜਿੱਥੇ ਬਿਨਯਾਮੀਨ ਦਾ ਪਰਿਵਾਰ-ਸਮੂਹ ਰਹਿੰਦਾ ਹੈ। ਉਹ ਯਰੂਸ਼ਲਮ ਦੇ ਇਲਾਕੇ ਦੇ ਇਰਦ-ਗਿਰਦ ਖੇਤ ਖਰੀਦਣਗੇ। ਉਹ ਯਹੂਦਾਹ ਦੀ ਧਰਤੀ ਦੇ ਕਸਬਿਆਂ ਵਿੱਚ, ਪਹਾੜੀ ਇਲਾਕੇ ਵਿੱਚ, ਪੱਛਮੀ ਪਹਾੜੀਆਂ ਦੇ ਪੈਰਾਂ ਵਿੱਚ ਅਤੇ ਦੱਖਣੀ ਮਾਰੂਬਲ ਦੇ ਇਲਾਕੇ ਵਿੱਚ ਖੇਤ ਖਰੀਦਣਗੇ। ਅਜਿਹਾ ਇਸ ਲਈ ਵਾਪਰੇਗਾ ਕਿਉਂ ਕਿ ਮੈਂ ਤੁਹਾਡੇ ਲੋਕਾਂ ਨੂੰ ਘਰ ਵਾਪਸ ਲਿਆਵਾਂਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਚਾਂਦੀ ਨਾਲ ਖੇਤ ਮੁੱਲ ਲੈਣਗੇ ਅਤੇ ਬੈ-ਨਾਮਿਆਂ ਤੇ ਦਸਤਖਤ ਕਰਨਗੇ, ਮੋਹਰਾਂ ਲਾਉਣਗੇ, ਗਵਾਹ ਗਵਾਹੀ ਦੇਣਗੇ, ਬਿਨਯਾਮੀਨ ਦੇ ਦੇਸ ਵਿੱਚ, ਯਰੂਸ਼ਲਮ ਦੇ ਆਲੇ ਦੁਆਲੇ, ਯਹੂਦਾਹ ਦੇ ਸ਼ਹਿਰਾਂ ਵਿੱਚ, ਪਹਾੜੀ ਸ਼ਹਿਰਾਂ ਵਿੱਚ, ਮਦਾਨੀ ਸ਼ਹਿਰਾਂ ਵਿੱਚ ਅਤੇ ਦੱਖਣ ਦੇ ਸ਼ਹਿਰਾਂ ਵਿੱਚ, ਕਿਉਂ ਜੋ ਮੈਂ ਓਹਨਾਂ ਦੀ ਅਸੀਰੀ ਨੂੰ ਮੁਕਾ ਦਿਆਂਗਾ, ਯਹੋਵਾਹ ਦਾ ਵਾਕ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਚਾਂਦੀ ਨਾਲ ਖੇਤ ਮੁੱਲ ਲੈਣਗੇ ਅਤੇ ਬੈ-ਨਾਮਿਆਂ ਤੇ ਦਸਖ਼ਤ ਕਰਨਗੇ, ਮੋਹਰਾਂ ਲਾਉਣਗੇ, ਗਵਾਹ ਗਵਾਹੀ ਦੇਣਗੇ, ਬਿਨਯਾਮੀਨ ਦੇ ਇਲਾਕੇ ਵਿੱਚ, ਯਰੂਸ਼ਲਮ ਦੇ ਆਲੇ-ਦੁਆਲੇ, ਯਹੂਦਾਹ ਦੇ ਸ਼ਹਿਰਾਂ ਵਿੱਚ, ਪਹਾੜੀ ਸ਼ਹਿਰਾਂ ਵਿੱਚ, ਮੈਦਾਨੀ ਸ਼ਹਿਰਾਂ ਵਿੱਚ ਅਤੇ ਦੱਖਣ ਦੇ ਸ਼ਹਿਰਾਂ ਵਿੱਚ, ਕਿਉਂ ਜੋ ਮੈਂ ਉਹਨਾਂ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ, ਯਹੋਵਾਹ ਦਾ ਵਾਕ ਹੈ।