Jeremiah 33:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਭੇਡਾਂ ਸਾਹਮਣੇ ਚਲਦੀਆਂ ਹਨ ਤਾਂ ਆਜੜੀ ਆਪਣੀਆਂ ਭੇਡਾਂ ਦੀ ਗਿਣਤੀ ਕਰਦੇ ਹਨ। ਲੋਕੀ ਦੇਸ਼ ਵਿੱਚ ਸਭ ਬਾਈਁ ਆਪਣੀਆਂ ਭੇਡਾਂ ਦੀ ਗਿਣਤੀ ਕਰ ਰਹੇ ਹੋਣਗੇ-ਪਹਾੜੀ ਇਲਾਕੇ ਵਿੱਚ, ਪੱਛਮੀ ਤਰਾਈ ਵਿੱਚ, ਨਿਜੀਬ ਵਿੱਚ ਅਤੇ ਯਹੂਦਾਹ ਦੇ ਹੋਰ ਸਾਰੇ ਕਸਬਿਆਂ ਵਿੱਚ ਵੀ।”
Punjabi Bible 2016 - ਪਵਿੱਤਰ ਬਾਈਬਲ O.V.
ਪਹਾੜੀ ਦੇਸ ਦੇ ਸ਼ਹਿਰਾਂ ਵਿੱਚ, ਮਦਾਨ ਦੇ ਸ਼ਹਿਰਾਂ ਵਿੱਚ, ਦੱਖਣ ਦੇ ਸ਼ਹਿਰਾਂ ਵਿੱਚ, ਬਿਨਯਾਮੀਨ ਦੇ ਦੇਸ ਵਿੱਚ, ਯਰੂਸ਼ਲਮ ਦੇ ਆਲੇ ਦੁਆਲੇ ਅਤੇ ਯਹੂਦਾਹ ਦੇ ਸ਼ਹਿਰਾਂ ਵਿੱਚ ਫੇਰ ਇੱਜੜ ਗਿਣਨ ਵਾਲੇ ਦੇ ਹੱਥ ਹੇਠ ਦੀ ਲੰਘਣਗੇ, ਯਹੋਵਾਹ ਆਖਦਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਹਾੜੀ ਦੇਸ ਦੇ ਸ਼ਹਿਰਾਂ ਵਿੱਚ, ਮੈਦਾਨ ਦੇ ਸ਼ਹਿਰਾਂ ਵਿੱਚ, ਦੱਖਣ ਦੇ ਸ਼ਹਿਰਾਂ ਵਿੱਚ, ਬਿਨਯਾਮੀਨ ਦੇ ਇਲਾਕੇ ਵਿੱਚ, ਯਰੂਸ਼ਲਮ ਦੇ ਆਲੇ-ਦੁਆਲੇ ਅਤੇ ਯਹੂਦਾਹ ਦੇ ਸ਼ਹਿਰਾਂ ਵਿੱਚ ਫੇਰ ਇੱਜੜ ਗਿਣਨ ਵਾਲੇ ਹੱਥ ਹੇਠ ਦੀ ਲੰਘਣਗੇ, ਯਹੋਵਾਹ ਆਖਦਾ ਹੈ।