Jeremiah 33:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਯਿਰਮਿਯਾਹ, ਕੀ ਤੂੰ ਸੁਣਿਆ ਹੈ ਕਿ ਲੋਕ ਕੀ ਆਖ ਰਹੇ ਨੇ? ਉਹ ਲੋਕ ਆਖ ਰਹੇ ਨੇ, ‘ਯਹੋਵਾਹ ਨੇ ਇਸਰਾਏਲ ਅਤੇ ਯਹੂਦਾਹ ਦੇ ਦੋਹਾਂ ਪਰਿਵਾਰਾਂ ਤੋਂ ਮੁੱਖ ਮੋੜ ਲਿਆ। ਪਹਿਲਾਂ ਯਹੋਵਾਹ ਨੇ ਉਨ੍ਹਾਂ ਦੀ ਚੋਣ ਕੀਤੀ ਅਤੇ ਫ਼ੇਰ ਉਨ੍ਹਾਂ ਨੂੰ ਤਿਆਗ ਦਿੱਤਾ।’ ਉਹ ਲੋਕ ਮੇਰੇ ਬੰਦਿਆਂ ਨੂੰ ਇੰਨੀ ਨਫ਼ਰਤ ਕਰਦੇ ਨੇ ਕਿ ਉਹ ਨਹੀਂ ਚਾਹੁੰਦੇ ਕਿ ਉਹ ਇੱਕ ਕੌਮ ਬਣੇ ਰਹਿਣ।”
Punjabi Bible 2016 - ਪਵਿੱਤਰ ਬਾਈਬਲ O.V.
ਕੀ ਤੂੰ ਨਹੀਂ ਵੇਖਦਾ ਕਿ ਏਹ ਲੋਕ ਕੀ ਬੋਲੇ? ਕਿ “ਏਹਨਾਂ ਦੋਂਹੁ ਟੱਬਰਾਂ ਨੂੰ ਜਿਨ੍ਹਾਂ ਨੂੰ ਯਹੋਵਾਹ ਨੇ ਚੁਣਿਆ ਸੀ ਉਸ ਨੇ ਰੱਦ ਕਰ ਦਿੱਤਾ ਹੈ”। ਕਿਉਂ ਓਹ ਮੇਰੀ ਪਰਜਾ ਨੂੰ ਨਖਿੱਧ ਜਾਣਦੇ ਹਨ ਭਈ ਓਹ ਅੱਗੇ ਨੂੰ ਓਹਨਾਂ ਦੇ ਸਾਹਮਣੇ ਕੌਮ ਨਾ ਰਹੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਕੀ ਤੂੰ ਨਹੀਂ ਦੇਖਦਾ ਕਿ ਇਹ ਲੋਕ ਕੀ ਬੋਲੇ? ਕਿ ਇਹਨਾਂ ਦੋਹਾਂ ਟੱਬਰਾਂ ਨੂੰ ਜਿਹਨਾਂ ਨੂੰ ਯਹੋਵਾਹ ਨੇ ਚੁਣਿਆ ਸੀ ਉਸ ਨੇ ਰੱਦ ਕਰ ਦਿੱਤਾ ਹੈ।” ਐਉਂ ਉਹ ਮੇਰੀ ਪਰਜਾ ਨੂੰ ਨਖਿੱਧ ਜਾਣਦੇ ਹਨ ਭਈ ਉਹ ਅੱਗੇ ਨੂੰ ਉਹਨਾਂ ਦੇ ਸਾਹਮਣੇ ਕੌਮ ਨਾ ਰਹੇ।