Jeremiah 35:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਸਰਬ ਸ਼ਕਤੀਮਾਨ ਯਹੋਵਾਹ ਪਰਮੇਸ਼ੁਰ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, “ਮੈਂ ਆਖਿਆ ਸੀ ਕਿ ਯਹੂਦਾਹ ਅਤੇ ਯਰੂਸ਼ਲਮ ਨਾਲ ਬਹੁਤ ਸਾਰੀਆਂ ਮਾੜੀਆਂ ਗੱਲਾਂ ਵਾਪਰਨਗੀਆਂ। ਮੈਂ ਛੇਤੀ ਹੀ ਉਨ੍ਹਾਂ ਸਾਰੀਆਂ ਮਾੜੀਆਂ ਘਟਨਾਵਾਂ ਨੂੰ ਵਾਪਰਨ ਦਿਆਂਗਾ। ਮੈਂ ਉਨ੍ਹਾਂ ਲੋਕਾਂ ਨਾਲ ਗੱਲ ਕੀਤੀ ਪਰ ਉਨ੍ਹਾਂ ਸੁਣਨ ਤੋਂ ਇਨਕਾਰ ਕਰ ਦਿੱਤਾ। ਮੈਂ ਉਨ੍ਹਾਂ ਨੂੰ ਬੁਲਾਇਆ ਪਰ ਉਨ੍ਹਾਂ ਨੇ ਮੈਨੂੰ ਕੋਈ ਜਵਾਬ ਨਹੀਂ ਦਿੱਤਾ।”
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਯਹੋਵਾਹ ਸੈਨਾਂ ਦਾ ਪਰਮੇਸ਼ੁਰ ਅਤੇ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, - ਵੇਖ, ਮੈਂ ਯਹੂਦਾਹ ਉੱਤੇ ਅਤੇ ਯਰੂਸ਼ਲਮ ਦੇ ਸਾਰੇ ਵਾਸੀਆਂ ਉੱਤੇ ਉਹ ਸਾਰੀ ਬੁਰਿਆਈ ਜਿਹੜੀ ਮੈਂ ਓਹਨਾਂ ਦੇ ਵਿਰੁੱਧ ਆਖੀ ਹੈ ਲਿਆਵਾਂਗਾ, ਕਿਉਂ ਜੋ ਮੈਂ ਓਹਨਾਂ ਨਾਲ ਗੱਲ ਕੀਤੀ ਪਰ ਓਹਨਾਂ ਨੇ ਸੁਣੀ ਨਹੀਂ, ਮੈਂ ਓਹਨਾਂ ਨੂੰ ਪੁਕਾਰਿਆ ਪਰ ਓਹਨਾਂ ਉੱਤਰ ਨਾ ਦਿੱਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਯਹੋਵਾਹ ਸੈਨਾਂ ਦਾ ਪਰਮੇਸ਼ੁਰ ਅਤੇ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਵੇਖ, ਮੈਂ ਯਹੂਦਾਹ ਉੱਤੇ ਅਤੇ ਯਰੂਸ਼ਲਮ ਦੇ ਸਾਰੇ ਵਾਸੀਆਂ ਉੱਤੇ ਉਹ ਸਾਰੀ ਬੁਰਿਆਈ ਜਿਹੜੀ ਮੈਂ ਉਹਨਾਂ ਦੇ ਵਿਰੁੱਧ ਆਖੀ ਹੈ ਲਿਆਵਾਂਗਾ, ਕਿਉਂ ਜੋ ਮੈਂ ਉਹਨਾਂ ਨਾਲ ਗੱਲ ਕੀਤੀ ਪਰ ਉਹਨਾਂ ਨੇ ਸੁਣੀ ਨਹੀਂ, ਮੈਂ ਉਹਨਾਂ ਨੂੰ ਪੁਕਾਰਿਆ ਪਰ ਉਹਨਾਂ ਉੱਤਰ ਨਾ ਦਿੱਤਾ।