Jeremiah 35:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੈਂ ਰੇਕਾਬੀ ਪਰਿਵਾਰ ਨੂੰ ਯਹੋਵਾਹ ਦੇ ਮੰਦਰ ਵਿੱਚ ਲੈ ਗਿਆ। ਅਸੀਂ ਉਸ ਕਮਰੇ ਵਿੱਚ ਗਏ ਜਿਸ ਨੂੰ ਹਾਨਾਨ ਦੇ ਪੁੱਤਰ ਦਾ ਕਮਰਾ ਸੱਦਿਆ ਜਾਂਦਾ ਸੀ। ਹਾਨਾਹ ਯਿਗਦਲਯਾਹ ਨਾਂ ਦੇ ਇੱਕ ਬੰਦੇ ਦਾ ਪੁੱਤਰ ਸੀ। ਹਾਨਾਨ ਪਰਮੇਸ਼ੁਰ ਦਾ ਬੰਦਾ ਸੀ। ਇਹ ਕਮਰੇ ਉਸ ਕਮਰੇ ਦੇ ਨਾਲ ਦਾ ਸੀ ਜਿੱਥੇ ਯਹੂਦਾਹ ਦੇ ਰਾਜਕੁਮਾਰ ਠਹਿਰਦੇ ਹਨ। ਇਹ ਸ਼ੱਲੁਮ ਦੇ ਪੁੱਤਰ ਮਆਸੇਯਾਹ ਦੇ ਕਮਰੇ ਦੇ ਉੱਪਰ ਸੀ। ਮਆਸੇਯਾਹ ਮੰਦਰ ਦਾ ਚੌਕੀਦਾਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹਨਾਂ ਨੂੰ ਯਹੋਵਾਹ ਦੇ ਭਵਨ ਵਿੱਚ ਪਰਮੇਸ਼ੁਰ ਦੇ ਇੱਕ ਜਨ ਯਿਗਦਲਯਾਹ ਦੇ ਪੁੱਤ੍ਰ ਹਾਨਾਨ ਦੇ ਪੁੱਤ੍ਰਾਂ ਦੀ ਕੋਠੜੀ ਵਿੱਚ ਲਿਆਂਦਾ ਜਿਹੜੀ ਸਰਦਾਰਾਂ ਦੀ ਕੋਠੜੀ ਦੇ ਲਾਗੇ ਸੀ ਅਤੇ ਜਿਹੜੀ ਸ਼ੱਲੁਮ ਦੇ ਪੁੱਤ੍ਰ ਮਆਸੇਯਾਹ ਡੇਉੜ੍ਹੀ ਦੇ ਰਾਖੇ ਦੀ ਕੋਠੜੀ ਦੇ ਉੱਤੇ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹਨਾਂ ਨੂੰ ਯਹੋਵਾਹ ਦੇ ਭਵਨ ਵਿੱਚ ਪਰਮੇਸ਼ੁਰ ਦੇ ਇੱਕ ਜਨ ਯਿਗਦਲਯਾਹ ਦੇ ਪੁੱਤਰ ਹਾਨਾਨ ਦੇ ਪੁੱਤਰਾਂ ਦੀ ਕੋਠੜੀ ਵਿੱਚ ਲਿਆਂਦਾ ਜਿਹੜੀ ਸਰਦਾਰਾਂ ਦੀ ਕੋਠੜੀ ਦੇ ਲਾਗੇ ਸੀ ਅਤੇ ਜਿਹੜੀ ਸ਼ੱਲੂਮ ਦੇ ਪੁੱਤਰ ਮਅਸੇਯਾਹ ਡਿਉੜ੍ਹੀ ਦੇ ਰਾਖੇ ਦੀ ਕੋਠੜੀ ਦੇ ਉੱਤੇ ਸੀ