Jeremiah 36:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਸਮੇਂ, ਬਾਰੂਕ ਨੇ ਉਹ ਪੱਤਰੀ ਪੜ੍ਹੀ ਜਿਸ ਵਿੱਚ ਯਿਰਮਿਯਾਹ ਦੇ ਸ਼ਬਦ ਸ਼ਾਮਿਲ ਸਨ। ਉਸ ਨੇ ਪੱਤਰੀ ਨੂੰ ਯਹੋਵਾਹ ਦੇ ਮੰਦਰ ਵਿੱਚ ਪੜ੍ਹਿਆ। ਬਾਰੂਕ ਨੇ ਉਨ੍ਹਾਂ ਸਾਰੇ ਲੋਕਾਂ ਨੂੰ ਪੱਤਰੀ ਪੜ੍ਹਕੇ ਸੁਣਾਈ ਜਿਹੜੇ ਯਹੋਵਾਹ ਦੇ ਮੰਦਰ ਵਿੱਚ ਸਨ। ਬਾਰੂਕ ਨੇ ਜਦੋਂ ਪੱਤਰੀ ਪੜ੍ਹ ਕੇ ਸੁਣਾਈ ਤਾਂ ਉਹ ਉੱਪਰ ਵਰਾਂਡੇ ਵਿੱਚ ਗਮਰਯਾਹ ਦੇ ਕਮਰੇ ਅੰਦਰ ਸੀ। ਇਹ ਕਮਰਾ ਮੰਦਰ ਦੇ ਨਵੇਂ ਦਰਵਾਜ਼ੇ ਦੇ ਪ੍ਰਵੇਸ਼ ਦੇ ਨੇੜੇ ਸੀ। ਗਮਰਯਾਹ ਸ਼ਾਫ਼ਾਨ ਦਾ ਪੁੱਤਰ ਸੀ। ਗਮਰਯਾਹ ਮੰਦਰ ਦਾ ਲਿਖਾਰੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਬਾਰੂਕ ਨੇ ਯਹੋਵਾਹ ਦੇ ਭਵਨ ਵਿੱਚ ਯਿਰਮਿਯਾਹ ਦੀਆਂ ਗੱਲਾਂ ਪੱਤ੍ਰੀ ਵਿੱਚੋਂ ਸ਼ਾਫ਼ਾਨ ਦੇ ਪੁੱਤ੍ਰ ਗਮਰਯਾਹ ਲਿਖਾਰੀ ਦੀ ਕੋਠੜੀ ਦੇ ਵਿੱਚ ਉੱਤਲੇ ਵੇਹੜੇ ਦੇ ਵਿਚਕਾਰ ਯਹੋਵਾਹ ਦੇ ਭਵਨ ਦੇ ਨਵੇਂ ਫਾਟਕ ਦੇ ਦਰ ਉੱਤੇ ਸਾਰੀ ਪਰਜਾ ਦੇ ਕੰਨਾਂ ਵਿੱਚ ਪੜ੍ਹ ਕੇ ਸੁਣਾਈਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਬਾਰੂਕ ਨੇ ਯਹੋਵਾਹ ਦੇ ਭਵਨ ਵਿੱਚ ਯਿਰਮਿਯਾਹ ਦੀਆਂ ਗੱਲਾਂ ਪੱਤ੍ਰੀ ਵਿੱਚੋਂ ਸ਼ਾਫਾਨ ਦੇ ਪੁੱਤਰ ਗਮਰਯਾਹ ਲਿਖਾਰੀ ਦੀ ਕੋਠੜੀ ਦੇ ਵਿੱਚ ਉੱਪਰਲੇ ਵਿਹੜੇ ਦੇ ਵਿਚਕਾਰ ਯਹੋਵਾਹ ਦੇ ਭਵਨ ਨੇ ਨਵੇਂ ਫਾਟਕ ਦੇ ਦਰ ਉੱਤੇ ਸਾਰੀ ਪਰਜਾ ਦੇ ਕੰਨਾਂ ਵਿੱਚ ਪੜ੍ਹ ਕੇ ਸੁਣਾਈਆਂ।