Jeremiah 36:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਰਮਿਯਾਹ, ਯਹੂਦਾਹ ਦੇ ਰਾਜੇ ਯਹੋਯਾਕੀਮ ਨੂੰ ਇਹ ਵੀ ਆਖੀਂ, ‘ਇਹੀ ਹੈ ਜੋ ਯਹੋਵਾਹ ਆਖਦਾ ਹੈ। ਯਹੋਯਾਕੀਮ, ਤੂੰ ਉਸ ਪੱਤਰੀ ਨੂੰ ਸਾੜ ਦਿੱਤਾ ਸੀ। ਤੂੰ ਆਖਿਆ ਸੀ, “ਯਿਰਮਿਯਾਹ ਨੇ ਇਹ ਕਿਉਂ ਲਿਖਿਆ ਕਿ ਬਾਬਲ ਦਾ ਰਾਜਾ ਅਵੱਸ਼ ਆਵੇਗਾ ਅਤੇ ਇਸ ਧਰਤੀ ਨੂੰ ਤਬਾਹ ਕਰ ਦੇਵਾਂਗਾ? ਉਸ ਨੇ ਇਹ ਕਿਉਂ ਆਖਿਆ ਕਿ ਬਾਬਲ ਦਾ ਰਾਜਾ ਇਸ ਧਰਤੀ ਦੇ ਆਦਮੀਆਂ ਅਤੇ ਪਸ਼ੂਆਂ ਦੋਹਾਂ ਨੂੰ ਤਬਾਹ ਕਰ ਦੇਵੇਗਾ?”
Punjabi Bible 2016 - ਪਵਿੱਤਰ ਬਾਈਬਲ O.V.
ਯਹੂਦਾਹ ਦੇ ਪਾਤਸ਼ਾਹ ਯਹੋਯਾਕੀਮ ਦੇ ਵਿਖੇ ਤੂੰ ਆਖ, ਯਹੋਵਾਹ ਐਉਂ ਫ਼ਰਮਾਉਂਦਾ ਹੈ, - ਤੈਂ ਇਹ ਲਪੇਟਿਆ ਹੋਇਆ ਏਹ ਆਖ ਕੇ ਸਾੜ ਸੁੱਟਿਆ ਭਈ ਤੈਂ ਉਹ ਦੇ ਉੱਤੇ ਕਿਉਂ ਲਿਖਿਆ ਕਿ ਬਾਬਲ ਦਾ ਪਾਤਸ਼ਾਹ ਜ਼ਰੂਰ ਆਵੇਗਾ ਅਤੇ ਏਸ ਦੇਸ ਦਾ ਨਾਸ ਕਰੇਗਾ ਅਤੇ ਏਸ ਵਿੱਚੋਂ ਆਦਮੀ ਅਤੇ ਡੰਗਰ ਮੁਕਾ ਦੇਵੇਗਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਬਾਰੇ ਤੂੰ ਆਖ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਤੂੰ ਇਹ ਲਪੇਟਿਆ ਹੋਇਆ ਪੱਤਰ ਇਹ ਆਖ ਕੇ ਸਾੜ ਸੁੱਟਿਆ ਭਈ ਤੂੰ ਉਹ ਦੇ ਉੱਤੇ ਕਿਉਂ ਲਿਖਿਆ ਕਿ ਬਾਬਲ ਦਾ ਰਾਜਾ ਜ਼ਰੂਰ ਆਵੇਗਾ ਅਤੇ ਇਸ ਦੇਸ ਦਾ ਨਾਸ ਕਰੇਗਾ ਅਤੇ ਇਸ ਵਿੱਚੋਂ ਆਦਮੀ ਅਤੇ ਡੰਗਰ ਮੁਕਾ ਦੇਵੇਗਾ?