Jeremiah 36:31 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਯਹੋਵਾਹ, ਯਹੋਯਾਕੀਮ ਅਤੇ ਉਸ ਦੇ ਬੱਚਿਆਂ ਨੂੰ ਸਜ਼ਾ ਦਿਆਂਗਾ। ਅਤੇ ਮੈਂ ਉਸ ਦੇ ਅਧਿਕਾਰੀਆਂ ਨੂੰ ਸਜ਼ਾ ਦਿਆਂਗਾ। ਮੈਂ ਅਜਿਹਾ ਇਸ ਲਈ ਕਰਾਂਗਾ ਕਿਉਂ ਕਿ ਉਹ ਮੰਦੇ ਹਨ। ਮੈਂ ਇਕਰਾਰ ਕੀਤਾ ਹੈ ਕਿ ਉਨ੍ਹਾਂ ਸਾਰਿਆਂ ਉੱਤੇ ਅਤੇ ਯਰੂਸ਼ਲਮ ਵਿੱਚ ਰਹਿਣ ਵਾਲੇ ਲੋਕਾਂ ਅਤੇ ਯਹੂਦਾਹ ਦੇ ਲੋਕਾਂ ਉੱਤੇ ਭਿਆਨਕ ਬਿਪਤਾਵਾਂ ਲਿਆਵਾਂਗਾ। ਮੈਂ ਉਨ੍ਹਾਂ ਲਈ ਆਪਣੇ ਇਕਰਾਰ ਅਨੁਸਾਰ ਉਹ ਸਾਰੀਆਂ ਮੰਦੀਆਂ ਗੱਲਾਂ ਵਾਪਰਨ ਦਿਆਂਗਾ ਕਿਉਂ ਕਿ ਉਨ੍ਹਾਂ ਨੇ ਮੇਰੀ ਗੱਲ ਨਹੀਂ ਸੁਣੀ।’”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਉਹ ਨੂੰ, ਉਹ ਦੀ ਨਸਲ ਨੂੰ, ਉਹ ਦੇ ਟਹਿਲੂਆਂ ਨੂੰ ਓਹਨਾਂ ਦੀ ਬਦੀ ਦੇ ਕਾਰਨ ਸਜ਼ਾ ਦਿਆਂਗਾ। ਮੈਂ ਓਹਨਾਂ ਉੱਤੇ, ਯਰੂਸ਼ਲਮ ਦੇ ਵਾਸੀਆਂ ਉੱਤੇ ਅਤੇ ਯਹੂਦਾਹ ਦੇ ਮਨੁੱਖਾਂ ਉੱਤੇ ਉਹ ਸਾਰੀ ਬੁਰਿਆਈ ਜਿਹੜੀ ਮੈਂ ਓਹਨਾਂ ਨੂੰ ਆਖੀ ਹੈ ਲਿਆਵਾਂਗਾ ਪਰ ਓਹਨਾਂ ਨਾ ਸੁਣਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਹ ਨੂੰ, ਉਹ ਦੀ ਨਸਲ ਨੂੰ, ਉਹ ਦੇ ਟਹਿਲੂਆਂ ਨੂੰ ਉਹਨਾਂ ਦੀ ਬਦੀ ਦੇ ਕਾਰਨ ਸਜ਼ਾ ਦਿਆਂਗਾ। ਮੈਂ ਉਹਨਾਂ ਉੱਤੇ, ਯਰੂਸ਼ਲਮ ਦੇ ਵਾਸੀਆਂ ਉੱਤੇ ਅਤੇ ਯਹੂਦਾਹ ਦੇ ਮਨੁੱਖਾਂ ਉੱਤੇ ਉਹ ਸਾਰੀ ਬੁਰਿਆਈ ਜਿਹੜੀ ਮੈਂ ਉਹਨਾਂ ਨੂੰ ਆਖੀ ਹੈ ਲਿਆਵਾਂਗਾ ਪਰ ਉਹਨਾਂ ਨਾ ਸੁਣਿਆ।