Jeremiah 37:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਜਦੋਂ ਯਿਰਮਿਯਾਹ ਯਰੂਸ਼ਲਮ ਦੇ ਬਿਨਯਾਮੀਨ ਦਰਵਾਜ਼ੇ ਤੇ ਅਪੜਿਆ ਤਾਂ ਗਾਰਦ ਦੇ ਕਪਤਾਨ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਕਪਤਾਨ ਦਾ ਨਾਮ ਯਿਰੀਯਾਹ ਸੀ। ਯਿਰੀਯਾਹ ਸ਼ਲਮਯਾਹ ਦਾ ਪੁੱਤਰ ਸੀ। ਸ਼ਲਮਯਾਹ ਹਨਨਯਾਹ ਦਾ ਪੁੱਤਰ ਸੀ। ਇਸ ਲਈ ਕਪਤਾਨ ਯਿਰੀਯਾਹ ਨੇ ਯਿਰਮਿਯਾਹ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਆਖਿਆ, “ਯਿਰਮਿਯਾਹ ਤੂੰ ਸਾਨੂੰ ਛੱਡ ਕੇ ਬਾਬਲ ਵਾਲਿਆਂ ਨਾਲ ਰਲਣ ਲਈ ਜਾ ਰਿਹਾ ਹੈਂ।”
Punjabi Bible 2016 - ਪਵਿੱਤਰ ਬਾਈਬਲ O.V.
ਜਦ ਉਹ ਬਿਨਯਾਮੀਨ ਦੇ ਫਾਟਕ ਉੱਤੇ ਆਇਆ ਤਾਂ ਉੱਥੇ ਪਹਿਰੇਦਾਰਾਂ ਦੇ ਕਪਤਾਨ ਨੇ ਜਿਹ ਦਾ ਨਾਉਂ ਯਿਰੀਯਾਹ ਸੀ ਜੋ ਹਨਨਯਾਹ ਦਾ ਪੋਤਾ ਅਤੇ ਸ਼ਲਮਯਾਹ ਦਾ ਪੁੱਤ੍ਰ ਸੀ ਯਿਰਮਿਯਾਹ ਨਬੀ ਨੂੰ ਇਹ ਆਖ ਕੇ ਫੜ ਲਿਆ ਕਿ ਤੂੰ ਕਸਦੀਆਂ ਕੋਲ ਨੱਠਾ ਜਾਂਦਾ ਹੈਂ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਬਿਨਯਾਮੀਨ ਦੇ ਫਾਟਕ ਉੱਤੇ ਆਇਆ ਤਾਂ ਉੱਥੇ ਪਹਿਰੇਦਾਰਾਂ ਦੇ ਕਪਤਾਨ ਨੇ ਜਿਹ ਦਾ ਨਾਮ ਯਿਰੀਯਾਹ ਸੀ ਜੋ ਹਨਨਯਾਹ ਦਾ ਪੋਤਾ ਅਤੇ ਸ਼ਲਮਯਾਹ ਦਾ ਪੁੱਤਰ ਸੀ ਯਿਰਮਿਯਾਹ ਨਬੀ ਨੂੰ ਇਹ ਆਖ ਕੇ ਫੜ ਲਿਆ ਕਿ ਤੂੰ ਕਸਦੀਆਂ ਕੋਲ ਨੱਠਾ ਜਾਂਦਾ ਹੈਂ!